- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਲਕੇ ਪੁਰਾਤਨ ਰੂਟ ਤੇ ਸਜੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗ ਸਮਰਪਿਤ ਮੁੱਖ ਨਗਰ ਕੀਰਤਨ ,ਤਿਆਰੀਆ ਮੁਕੰਮਲ

-ਬਾਬਾ ਬਲਬੀਰ ਸਿੰਘ 96 ਕਰੋੜੀ ਤੇ ਸੀਪੀ ਨੇ ਗੁਰਦੁਆਰਾ ਦੀਵਾਨ ਅਸਥਾਨ ਦਾ ਲਿਆ ਜਾਇਜ਼ਾ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆ ਦੇ ਸਹਿਯੋਗ ਨਾਲ ਸ਼ਹਿਰ ਦਾ ਮੁੱਖ 98ਵਾਂ ਨਗਰ ਕੀਰਤਨ ਭਲਕੇ ਸਵੇਰੇ 10 ਵਜੇ ਪੁਰਾਤਨ ਰੂਟ ’ਤੇ ਸਜਾਇਆ ਜਾਵੇਗਾ। ਇਸੇ ਸਬੰਧੀ ਬਾਬਾ ਬਲਬੀਰ ਸਿੰਘ ਬੁੱਢਾ ਦਲ 96 ਕਰੋੜੀ ਆਪਣੇ ਜੱਥੇ ਸਮੇਤ ਗੁਰਦੁਆਰਾ ਦੀਵਾਨ ਅਸਥਾਨ ’ਤੇ ਪੁੱਜੇ। ਉਨ੍ਹਾਂ ਨੇ ਸੰਗਤ ਨੂੰ ਹੁੰਮ-ਹੁਮਾ ਕੇ ਨਗਰ ਕੀਰਤਨ ’ਚ ਸ਼ਾਮਲ ਹੋਣ ਦੀ ਬੇਨਤੀ ਕੀਤੀ। ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਥੇ. ਜਗਜੀਤ ਸਿੰਘ ਗਾਬਾ, ਪ੍ਰਮਿੰਦਰ ਸਿੰਘ ਦਸਮੇਸ਼ ਨਗਰ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਅਨਸੁਾਰ ਨਗਰ ਕੀਰਤਨ ਦੀ ਤਿਆਰੀ ਮੁਕੰਮਲ ਹੋ ਗਈ ਹੈ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ, ਗੱਤਕਾ ਪਾਰਟੀਆਂ, ਬੈਂਡ, ਸਮਾਜਿਕ ਤੇ ਧਾਰਮਿਕ ਸਲੋਗਨ ਵਾਲੇ ਮਾਡਲ ਸੰਗਤ ਲਈ ਈ-ਰਿਕਸ਼ਿਆਂ ਦੇ ਖ਼ਾਸ ਪ੍ਰਬੰਧ ਤੇ ਕਈ ਹੋਰ ਸੇਵਾਵਾਂ ਨਜ਼ਰ ਆਉਣਗੀਆਂ। ਨਗਰ ਕੀਰਤਨ ਦੇ ਪ੍ਰਬੰਧਾਂ ਲਈ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਡੀਸੀਪੀ ਮਨਪ੍ਰੀਤ ਸਿੰਘ ਢਿਲੋਂ, ਏਡੀਸੀਪੀ ਮੁਖਤਿਆਰ ਅਤੇ ਉੱਚ ਪੁਲਿਸ ਅਧਿਕਾਰੀ ਗੁਰਦੁਆਰਾ ਦੀਵਾਨ ਅਸਥਾਨ ਪੁੱਜੇ। ਇਸ ਮੌਕੇ ਦਵਿੰਦਰ ਸਿੰਘ ਰਿਆਤ, ਸੁਰਿੰਦਰ ਸਿੰਘ ਵਿਰਦੀ, ਤੇਜਵੀਰ ਸਿੰਘ ਬਾਂਸਲ, ਸੁਖਵਿੰਦਰ ਸਿੰਘ ਮੱਕੜ, ਜਸਵਿੰਦਰ ਸਿੰਘ ਧੋਗੜੀ, ਹਰਜੋਤ ਸਿੰਘ ਲੱਕੀ, ਦਵਿੰਦਰ ਸਿੰਘ ਸੈਂਟਰਲ ਟਾਊਨ, ਕੁਲਜੀਤ ਸਿੰਘ ਚਾਵਲਾ, ਗੁਰਜੀਤ ਸਿੰਘ ਪੋਪਲੀ, ਚਰਨਜੀਤ ਸਿੰਘ ਮਿੰਟਾ, ਗੁਰਿੰਦਰ ਸਿੰਘ ਮਝੈਲ, ਦਿਲਬਾਗ ਸਿੰਘ, ਗੁਰਜੀਤ ਸਿੰਘ ਟੱਕਰ, ਨਵਦੀਪ ਸਿੰਘ ਗੁਲਾਟੀ, ਬਾਵਾ ਗਾਬਾ, ਹਰਮਨਜੋਤ ਸਿੰਘ, ਗੁਰਨੀਤ ਸਿੰਘ, ਅਨਮੋਲਪ੍ਰੀਤ ਸਿੰਘ, ਭਵਜੋਤ ਸਿੰਘ ਤੇ ਜਸਕੀਰਤ ਸਿੰਘ ਜੱਸੀ ਸ਼ਾਮਲ ਸਨ।