- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਜਥੇਬੰਦੀ ਵੱਲੋਂ 1-2 ਦਸੰਬਰ ਦੇ ਸੰਸਦ ਘਰਾਓ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦਾ ਐਲਾਨ

ਮਹਿੰਦਰ ਰਾਮ ਫੁੱਗਲਾਣਾ, ਪੰਜਾਬੀ ਜਾਗਰਣ, ਜਲੰਧਰ : ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ 1, 2 ਦਸੰਬਰ ਨੂੰ ਦਿੱਲੀ ’ਚ ਕੀਤੇ ਜਾ ਰਹੇ ਸੰਸਦ ਦੇ ਘਿਰਾਓ ਦੀ ਤਿਆਰੀ ਵਜੋਂ ਮੀਟਿੰਗ ਕੀਤੀ। ਮੀਟਿੰਗ ’ਚ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ ਨੇ ਸਾਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਹਾਕਮਾਂ ਦੀਆਂ ਨੀਤੀਆਂ ਮਜ਼ਦੂਰਾਂ, ਮੁਲਾਜ਼ਮਾਂ ਤੇ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹਨ। ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਜਥੇਬੰਦਕ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਦਿੱਲੀ ਸੰਸਦ ਘਿਰਾਓ ਦੀ ਮਹੱਤਤਾ ਬਾਰੇ ਚਰਚਾ ਕਿਹਾ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਜ਼ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ, ਆਈਸੀਡੀਐੱਸ ਦੀ ਰਾਖੀ ਤੇ ਮਜ਼ਦੂਰ ਵਿਰੋਧੀ ਨੀਤੀਆਂ ਖਿਲਾਫ ਇੱਕਜੁਟ ਹੋ ਕੇ ਸੰਘਰਸ਼ ਕਰਨਾ ਹੋਵੇਗਾ। ਪਿਛਲੇ 12 ਸਾਲ ’ਚ ਮੋਦੀ ਵੱਲੋਂ ਦੇਸ਼ ਦੀ ਪੂੰਜੀ ਚੰਦ ਲੋਕਾਂ ’ਚ ਖਰਚੀ ਜਾ ਰਹੀ ਹੈ। ਆਈਸੀਡੀਐੱਸ ਨੂੰ ਮਜ਼ਬੂਤ ਕਰਨ ਲਈ ਆਂਗਨਵਾੜੀ ਮੁਲਾਜ਼ਮ ਨੂੰ ਪੱਕੇ ਰੁਜ਼ਗਾਰ ਦਾ ਦਰਜਾ ਦੇਣ ਤੇ ਉਨ੍ਹਾਂ ਨੂੰ ਬਣਦੇ ਕਿਰਤ ਹੱਕ ਦਿਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਮੀਟਿੰਗ ’ਚ ਬਲਾਕ ਪ੍ਰਧਾਨ ਪੂਨਮ ਰਾਣੀ, ਸਕੱਤਰ ਰਜਨਦੀਪ, ਕੈਸ਼ੀਅਰ ਕੁਲਵੰਤ ਕੌਰ, ਪਰਮਿੰਦਰ ਕੌਰ ਮੀਤ ਪ੍ਰਧਾਨ, ਕਮਲੇਸ਼ ਰਾਣੀ ਹੋਰ ਆਗੂ ਵੱਡੀ ਗਿਣਤੀ ’ਚ ਹਾਜ਼ਰ ਸਨ।