- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

2 ਦੀ ਲੀਡ...)
-ਪੰਜ ਪਿਆਰਿਆਂ ਨੇ ਕੀਤੀ ਨਗਰ ਕੀਰਤਨ ਦੀ ਅਗਵਾਈ, ਗੱਤਕਾ ਪਾਰਟੀਆਂ ਨੇ ਸੰਗਤ ਨੂੰ ਵਿਖਾਏ ਗੱਤਕੇ ਦੇ ਜੌਹਰ
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ’ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ’ਚ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾਏ। ਬੈਂਡ ਵਾਜਿਆਂ, ਸਕੂਲੀ ਬੱਚੇ ਸ਼ਾਮਲ ਹੋਏ। ਸੰਤ ਭਗਵਾਨ ਸਿੰਘ ਹਰਖੋਵਾਲੀਏ ਮੁਖੀ ਗੁਰਦੁਆਰਾ ਡੇਰਾ ਸੰਤਗੜ੍ਹ ਨੇ ਨਗਰ ਕੀਰਤਨ ’ਚ ਧੰਨ-ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਨਗਰ ਕੀਰਤਨ ਆਸ-ਪਾਸ ਦੇ ਇਲਾਕਿਆਂ ’ਚੋਂ ਹੁੰਦਾ ਹੋਇਆ ਦੁਪਹਿਰ ਬਾਅਦ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਸ਼ਰਧਾਲੂਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਸੰਗਤ ਦਾ ਸਵਾਗਤ ਕਰਨ ਤੋਂ ਇਲਾਵਾ ਸੰਗਤ ਦੀ ਲੰਗਰਾਂ ਨਾਲ ਸੇਵਾ ਕੀਤੀ।
15) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ’ਚ ਪੰਜ ਪਿਆਰਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਐਡਵੋਕੇਟ ਸਰਬਜੀਤ ਸਿੰਘ ਰਾਜਪਾਲ, ਸਕੱਤਰ ਪ੍ਰਭੂ ਸਿੰਘ, ਖ਼ਜ਼ਾਨਚੀ ਹਰਜਿੰਦਰ ਸਿੰਘ ਲਾਡਾ, ਕੁਲਵਿੰਦਰ ਸਿੰਘ ਥਿਆੜਾ ਤੇ ਹੋਰ।
ਇਸ ਤੋਂ ਇਲਾਵਾ ਗੀਤਾ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੀਰ ਗੋਲਡੀ ਸਮੇਤ ਸਮੂਹ ਪ੍ਰਬੰਧਕਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਤੇ ਸੰਗਤ ਲਈ ਲੰਗਰਾਂ ਦੀ ਸੇਵਾ ਕੀਤੀ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸਰਬਜੀਤ ਸਿੰਘ ਰਾਜਪਾਲ, ਸਕੱਤਰ ਪ੍ਰਭੂ ਸਿੰਘ, ਖ਼ਜ਼ਾਨਚੀ ਹਰਜਿੰਦਰ ਸਿੰਘ ਲਾਡਾ, ਕੁਲਵਿੰਦਰ ਸਿੰਘ ਥਿਆੜਾ, ਹਰਜਿੰਦਰ ਸਿੰਘ ਠੇਕੇਦਾਰ, ਐੱਚਪੀ ਸਿੰਘ ਮੱਕੜ, ਅਮਰਜੀਤ ਸਿੰਘ ਬਸਰਾ, ਜਸਮੀਤ ਸਿੰਘ, ਜਸਨੀਵ ਸਿੰਘ ਸਾਹਨੀ, ਕਰਨਦੀਪ ਸਿੰਘ, ਹਰਪ੍ਰੀਤ ਸਿੰਘ ਛਾਬੜਾ, ਤੇਜਪਾਲ ਸਿੰਘ ਚਾਵਲਾ, ਮਨਪ੍ਰੀਤ ਸਿੰਘ ਖਾਲਸਾ, ਗੁਰਸਿਮਰਨ ਸਿੰਘ, ਸੰਦੀਪ ਸਿੰਘ, ਇਪਨਦੀਪ ਸਿੰਘ, ਹਰਗੁਣਜੋਤ ਸਿੰਘ, ਰਸ਼ਪਾਲ ਕੌਰ ਥਿਆੜਾ, ਬਲਵਿੰਦਰ ਕੌਰ ਲਾਡਾ, ਗੁਰਿੰਦਰ ਕੌਰ ਗੁੰਬਰ, ਕਮਲਜੀਤ ਕੌਰ ਆਦਿ ਵੱਲੋਂ ਹਾਜ਼ਰੀ ਭਰੀ ਹਾਜ਼ਰੀ ਭਰੀ ਗਈ।
-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਵੇਕ ਵਿਹਾਰ ’ਚ ਪਾਲਕੀ ਸਾਹਿਬ ਅੱਗੇ ਸੰਗਤ ਨਤਮਸਤਕ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਵੇਕ ਵਿਹਾਰ ਨੰਦਨਪੁਰ ਰੋਡ ਮਕਸੂਦਾ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਬੈਂਡ-ਬਾਜਿਆਂ ਦੀ ਗੂੰਜ ਨਾਲ ਸਜਾਇਆ ਗਿਆ। ਨਗਰ ਕੀਰਤਨ ਆਸ ਪਾਸ ਦੇ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।
-ਵਾਰਡ-83 ਦੀ ਕੌਂਸਲਰ ਨੇ ਕੀਤਾ ਸਵਾਗਤ
ਨਗਰ ਕੀਰਤਨ ਚ ਸ਼ਾਮਲ ਸੰਗਤ ਦਾ ਵਾਰਡ 83 ਦੀ ਕੌਂਸਲਰ ਜਸਪਾਲ ਕੌਰ, ਆਮ ਆਦਮੀ ਪਾਰਟੀ ਦੇ ਆਗੂ ਡਾ. ਗੁਰਚਰਨ ਸਿੰਘ ਭਮਰਾ ਵੱਲੋਂ ਸਾਥੀਆਂ ਦਾ ਸਹਿਯੋਗ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦਾ ਲੰਗਰਾਂ ਦੀ ਸੇਵਾ ਨਾਲ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸਵਾਗਤ ਕੀਤਾ ਗਿਆ। ਉਹਨਾਂ ਵੱਲੋਂ ਪੰਜਾਂ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਕੌਂਸਲਰ ਜਸਪਾਲ ਕੌਰ, ਡਾ. ਗੁਰਚਰਨ ਸਿੰਘ ਭੰਮਰਾ, ਗੋਬਿੰਦ ਸਿੰਘ ਰਤਨ, ਮਨੋਜ ਕੁਮਾਰ, ਏਕਾਂਤ ਪੁਰੀ, ਕਿਸ਼ਨ ਲਾਲ, ਗਗਨਦੀਪ ਸਿੰਘ, ਵਰਿੰਦਰ ਰਾਏ, ਜਤਿੰਦਰ ਸੈਣੀ, ਪਰਮਿੰਦਰ ਸਿੰਘ ਰਾਜਾ, ਗੁਰਮੀਤ ਸਿੰਘ, ਚਰਨਜੀਤ ਸਿੰਘ, ਕਮਲ, ਖੁਸ਼, ਸੰਨੀ ਆਦਿ ਸੰਗਤਾਂ ਹਾਜ਼ਰ ਸਨ।
-ਬਾਕਸ-
-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ’ਚ ਨਗਰ ਕੀਰਤਨ ਦਾ ਸਵਾਗਤ
16) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ’ਚ ਗੱਤਕੇ ਦੇ ਜੌਹਰ ਵਿਖਾਉਂਦੇ ਨਿਹੰਗ ਸਿੰਘ ਤੇ ਗੱਤਕਾ ਪਾਰਟੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਰਣਜੀਤ ਸਿੰਘ ਗੋਲਡੀ, ਰਘਬੀਰ ਸਿੰਘ, ਅਮਰੀਕ ਸਿੰਘ ਟਾਹਲੀ, ਜਗਿੰਦਰ ਸਿੰਘ ਸੋਢੀ, ਬਾਬਾ ਪ੍ਰਗਟ ਸਿੰਘ ਬਿਕਰਮ ਜੀਤ ਸਿੰਘ ਤੇ ਹੋਰ।
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੇਨਿਊ ’ਚ ਨਗਰ ਕੀਰਤਨ ’ਚ ਸ਼ਾਮਲ ਸੰਗਤ ਦਾ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰ ਲਗਾਏ ਗਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਨਤਮਸਤਕ ਹੋਏ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੰਜਾਂ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਲਡਨ ਐਵੀਨਿਊ ਵਿਖੇ ਰਣਜੀਤ ਸਿੰਘ ਗੋਲਡੀ, ਰਘਬੀਰ ਸਿੰਘ,ਅਮਰੀਕ ਸਿੰਘ ਟਾਹਲੀ, ਜਗਿੰਦਰ ਸਿੰਘ ਸੋਢੀ, ਬਿਕਰਮਜੀਤ ਸਿੰਘ, ਬਾਬਾ ਪ੍ਰਗਟ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
-ਇੰਟਰਨੈਸ਼ਨਲ ਸਿੱਖ ਕੌਂਸਲ ਨੇ ਲੰਗਰ ਨਾਲ ਕੀਤੀ ਸੰਗਤ ਦੀ ਸੇਵਾ
ਇੰਟਰਨੈਸ਼ਨਲ ਸਿੱਖ ਕੌਂਸਲ ਵੱਲੋਂ ਨਗਰ ਕੀਰਤਨ ਦੇ ਸਵਾਗਤ ਅਤੇ ਸੇਵਾ ਲਈ ਪ੍ਰਧਾਨ ਮਨਦੀਪ ਸਿੰਘ ਮਿੱਠੂ ਦੀ ਅਗਵਾਈ ਵਿਚ ਸਟੇਜ ਲਾਈ ਗਈ, ਜਿਥੇ ਮਨਪ੍ਰੀਤ ਸਿੰਘ ਗਾਬਾ, ਐਡ. ਸਤਿੰਦਰਪਾਲ ਸਿੰਘ ਛਾਬੜਾ, ਜਗਦੀਪ ਸਿੰਘ ਸੋਨੂੰ ਸੰਧਰ, ਮਨਦੀਪ ਸਿੰਘ ਮੌਟੂ, ਹਰਪ੍ਰੀਤ ਸਿੰਘ ਹੈਪੀ, ਦਵਿੰਦਰ ਸਿੰਘ ਰੈਕਸੀ, ਗੁਰਪ੍ਰੀਤ ਸਿੰਘ ਭਾਟੀਆ, ਨਰਿੰਦਰ ਸਿੰਘ ਚੀਮਾ, ਪ੍ਰਿਤਪਾਲ ਸਿੰਘ, ਭੁਪਿੰਦਰ ਸਿੰਘ ਭਿੰਦਾ, ਅੰਤਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਇਸ਼ਟਪ੍ਰੀਤ ਸਿੰਘ, ਪ੍ਰਭਜੋਤ ਸਿੰਘ ਹਨੀ, ਮਨਜੀਤ ਸਿੰਘ ਰੌਬਿਨ, ਗੁਰਪ੍ਰੀਤ ਸਿੰਘ, ਸਿਕੰਦਰ ਸਿੰਘ, ਪਰਮਿੰਦਰ ਸਿੰਘ ਲਾਡੀ ਆਦਿ ਨੇ ਸੰਗਤਾਂ ਦੀ ਬੇਅੰਤ ਪਦਾਰਥਾਂ ਦੇ ਲੰਗਰਾਂ ਨਾਲ ਸੇਵਾ ਕੀਤੀ। ਕੌਂਸਲ ਦੇ ਪ੍ਰਧਾਨ ਮਨਦੀਪ ਸਿੰਘ ਮਿੱਠੂ ਅਤੇ ਹੋਰਨਾਂ ਸੀਨੀਅਰ ਮੈਂਬਰਾਂ ਵੱਲੋਂ ਨਗਰ ਕੀਰਤਨ ਵਿਚ ਸ਼ਾਮਲ ਆਗੂਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ।
-ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਨਗਰ ’ਚ ਫੁੱਲਾਂ ਨਾਲ ਸਜਾਈ ਪਾਲਕੀ
18) ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਨਗਰ ’ਚ ਪੰਜ ਪਿਆਰਿਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ ਤੇ ਨਾਲ ਸੰਗਤ।
ਗੁਰਦੁਆਰਾ ਸ਼ਹੀਦ ਬਾਬੂ ਲਾਭ ਸਿੰਘ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਪੰਜ ਪਿਆਰਿਆਂ' ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਵਿਚ ਫੁੱਲਾਂ ਨਾਲ ਸਜਾਈ 'ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਗਤਾਂ ਨਤਮਸਤਕ ਹੋਈਆਂ। ਗਤਕਾ ਟੀਮਾਂ ਨੇ ਗੱਤਕੇ ਦੇ ਜੌਹਰ ਦਿਖਾਏ।ਇਸ ਮੌਕੇ ਪ੍ਰਬੰਧਕਾਂ ਤੋਂ ਇਲਾਵਾ ਬੇਅੰਤ ਸੰਗਤ ਨੇ ਹਾਜ਼ਰੀ ਭਰੀ।