- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂ ਗੋਬਿੰਦ ਸਿੰਘ ਐਵੇਨਿਊ ਤੋਂ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

2 ਦਾ ਬਾਟਮ)
--ਵੱਡੀ ਗਿਣਤੀ ’ਚ ਸੰਗਤਾਂ ਵੱਲੋਂ ਕੀਤੀ ਸ਼ਮੂਲੀਅਤ
ਤੇਜਿੰਦਰ ਕੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ : ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂ ਗੋਬਿੰਦ ਸਿੰਘ ਐਵੇਨਿਊ ਤੋਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਪ੍ਰਬੰਧਕਾਂ ਵੱਲੋਂ ਸਜਾਇਆ। ਇਸ ਨਗਰ ਕੀਰਤਨ ਵਿੱਚ ਗੁਰੂ ਗੋਬਿੰਦ ਸਿੰਘ ਐਵਨਿਊ, ਮਹਾਰਾਜਾ ਰਣਜੀਤ ਸਿੰਘ ਐਵਨਿਊ, ਸੂਰੀਆ ਇਨਕਲੇਵ ਦੀਆਂ ਸੰਗਤ ਨੇ ਹੁੰਮ ਹੁਮਾ ਕੇ ਸ਼ਰਧਾ ਨਾਲ ਹਿੱਸਾ ਲਿਆ। ਨਗਰ ਕੀਰਤਨ ਦੀ ਅਰੰਭਤਾ ਸਮੇਂ ਹਾਜ਼ਰੀਨ ਵੱਲੋਂ ਸਰਬੱਤ ਦੇ ਭਲੇ ਲਈ ਗੁਰੂ ਸਾਹਿਬ ਜੀ ਅੱਗੇ ਅਰਦਾਸ ਬੇਨਤੀ ਕੀਤੀ। ਇਸ ਮੌਕੇ ਸੰਗਤਾਂ ਨੂੰ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਉਕਤ ਗੁਰੂ ਘਰ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਵੱਲੋਂ ਇਸ ਕਾਰਜ ਲਈ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕਰਦਿਆਂ ਸਭਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜ਼ਿੰਦਗੀ ਦਾ ਅਧਾਰ ਬਣਾਉਣ ਲਈ ਪ੍ਰੇਰਿਤ ਕੀਤਾ। ਜਾਣਕਾਰੀ ਅਨੁਸਾਰ ਇਹ ਨਗਰ ਕੀਰਤਨ ਮਹਾਰਾਜਾ ਰਣਜੀਤ ਸਿੰਘ ਐਵੇਨਿਊ, ਸੂਰੀਆ ਐਨਕਲੇਵ ਤੇ ਰਾਮ ਵਿਹਾਰ ਤੋਂ ਹੋ ਕੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਨਗਰ ਕੀਰਤਨ ਦਾ ਬੜੇ ਚਾਵਾਂ ਤੇ ਉਤਸ਼ਾਹ ਨਾਲ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਦੌਰਾਨ ਹਾਜ਼ਰੀਨ ਵੱਲੋਂ ਗੁਰਬਾਣੀ ਸ਼ਬਦਾਂ ਦੇ ਕੀਤੇ ਜਾ ਰਹੇ ਗਾਇਨ ਨਾਲ ਮਹੌਲ ਭਗਤੀ ਰੰਗ ਨਾਲ ਭਰਪੂਰ ਹੋ ਗਿਆ। ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਐਸ.ਜੀ.ਪੀ.ਸੀ., ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਰਾਣਾ, ਜਲੰਧਰ ਕੇਂਦਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਤੇ ਸਾਬਕਾ ਵਿਧਾਇਕ ਰਜਿੰਦਰ ਬੇਰੀ, ਭਾਜਪਾ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਸਰੀਨ ਹਿੱਕੀ, ਸਤਿੰਦਰ ਸਿੰਘ ਪੀਤਾ, ਅਰਜਨ ਸਿੰਘ, ਤੇ ਹਰਪ੍ਰੀਤ ਸਿੰਘ ਵਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਸੇਵਾਦਾਰਾਂ ਵੱਲੋਂ ਥਾਂ ਥਾਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਦੌਰਾਨ ਪ੍ਰਬੰਧਕੀ ਕਮੇਟੀ ਤੋਂ ਸੈਕਟਰੀ ਇਕਬਾਲ ਸਿੰਘ, ਖ਼ਜ਼ਾਨਚੀ ਕੁਲਵਿੰਦਰ ਸਿੰਘ, ਲਖਵੀਰ ਸਿੰਘ, ਐਡਵੋਕੇਟ ਸਵਰਨ ਸਿੰਘ,ਕਰਨਲ ਹਰਪਾਲ ਸਿੰਘ, ਤਰਲੋਚਨ ਸਿੰਘ ਬਿੱਟੂ,ਜਗਰਾਜ ਸਿੰਘ, ਕੁਲਦੀਪ ਸਿੰਘ ਸਮੇਤ ਕਈ ਹੋਰ ਪ੍ਰਬੰਧਕ ਅਤੇ ਵੱਖ -ਵੱਖ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।