- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਿਆਣਾ ਦੀ ਤਰਜ਼ 'ਤੇ 2027 ’ਚ ਪੰਜਾਬ ਵੀ ਕੇਂਦਰ ਸਰਕਾਰ

-ਅਸ਼ੋਕ ਸਰੀਨ ਹਿੱਕੀ ਅਨੁਸਾਰ ਵਪਾਰੀ, ਦੁਕਾਨਦਾਰ, ਨੌਜਵਾਨ, ਖਿਡਾਰੀ ਤੇ ਮੁਲਾਜ਼ਮ ਸੂਬੇ ’ਚ ਚਾਹੁੰਦੇ ਨੇ ਭਾਜਪਾ ਸਰਕਾਰ
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਜਲੰਧਰ
ਸਥਾਨਕ ਭਾਜਪਾ ਦਫ਼ਤਰ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹਰਿਆਣਾ ਦੇ ਅੰਬਾਲਾ ਤੋਂ ਸਾਬਕਾ ਵਿਧਾਇਕ ਅਤੇ ਜਲੰਧਰ ਭਾਜਪਾ ਚੋਣ ਇੰਚਾਰਜ ਅਸੀਮ ਗੋਇਲ ਨੇ ਜਲੰਧਰ ਸ਼ਹਿਰੀ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ 17 ਮੰਡਲ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਸੰਗਠਨ ਦੀ ਮਜ਼ਬੂਤੀ ਅਤੇ ਪਾਰਟੀ ਦੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਅਸੀਮ ਗੋਇਲ ਨੇ ਕਿਹਾ ਕਿ ਹਰਿਆਣਾ ’ਚ ਕੇਂਦਰ ਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਤੇ ਸਹਿਯੋਗ ਰਾਹੀਂ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਤਰਜ਼ 'ਤੇ 2027 ’ਚ ਪੰਜਾਬ ’ਚ ਵੀ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਸਰਕਾਰ ਨਾਲ ਟਕਰਾਅ ਦੀ ਰਾਜਨੀਤੀ ਖ਼ਤਮ ਕਰਕੇ ਸਹਿਯੋਗ ਤੇ ਤਾਲਮੇਲ ਦੇ ਰਾਹ 'ਤੇ ਚੱਲਦਿਆਂ ਸੂਬੇ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਤੇ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਬੇਹੱਦ ਜ਼ਰੂਰੀ ਹੈ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪੰਜਾਬ ਦੇ ਵਪਾਰੀ, ਦੁਕਾਨਦਾਰ, ਨੌਜਵਾਨ, ਖਿਡਾਰੀ ਤੇ ਕਰਮਚਾਰੀ ਸੂਬੇ ’ਚ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਤੇ ਵਿਕਾਸ ਦੇ ਨਵੇਂ ਮੌਕੇ ਪ੍ਰਦਾਨ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰ ਪਾਰਟੀ ਦੀਆਂ ਨੀਤੀਆਂ ਤੇ ਕੇਂਦਰ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਨਾਲ-ਨਾਲ ਲੋਕਾਂ ’ਚ ਸਰਗਰਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਸਾਰੇ ਮੰਡਲ ਪ੍ਰਧਾਨਾਂ ਨੂੰ ਆਪੋ-ਆਪਣੇ ਖੇਤਰਾਂ ’ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਆਮ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਅਸੀਮ ਗੋਇਲ ਨੇ ਮੰਡਲ ਪ੍ਰਧਾਨਾਂ ਤੋਂ ਉਨ੍ਹਾਂ ਦੇ ਖੇਤਰਾਂ ’ਚ ਸੰਗਠਨਾਤਮਕ ਗਤੀਵਿਧੀਆਂ, ਵਰਕਰਾਂ ਦੀ ਸਰਗਰਮੀ ਤੇ ਲੋਕਾਂ ਨਾਲ ਜੁੜੇ ਸਥਾਨਕ ਮੁੱਦਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਧੀਰ, ਦਵਿੰਦਰ ਭਾਰਦਵਾਜ, ਮੁਨੀਸ਼ ਬਲ, ਲਲਿਤ ਬੱਬੂ, ਗੋਲਡੀ ਭਗਤ, ਪ੍ਰਦੀਪ ਖੁੱਲਰ, ਅਜੇ ਠਾਕੁਰ, ਸੰਦੀਪ ਮੱਲਣ, ਹੇਮੰਤ ਖੰਨਾ, ਆਸ਼ੀਸ਼ ਸਹਿਗਲ, ਕਿਰਨਦੀਪ ਸਿੰਘ ਰੰਧਾਵਾ, ਸੰਦੀਪ ਕੁਮਾਰ, ਰਾਮ ਲੁਭਾਇਆ, ਸ਼ੀਤਿਸ਼ ਢੱਲ, ਚੰਦਨ ਰਖੇਜਾ, ਦਿਨੇਸ਼ ਮਹਿੰਦਰੂ, ਤਰੁਣ ਛਾਬੜਾ, ਰਵਿੰਦਰ ਸਿੰਘ ਪੱਪੀ, ਆਦਿਤਿਆ ਸ਼ਰਮਾ, ਬਾਵਾ ਜੈਰਥ, ਗੁਰਦੀਪ ਸਿੰਘ, ਹੈਪੀ ਸ਼ਰਮਾ ਆਦਿ ਮੌਜੂਦ ਸਨ।