- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਰਾ ਸੰਤਾਂ ਦਾ ਵਿਖੇ ਤਿੰਨ ਦਿਨਾਂ ਸਲਾਨਾ ਜੋੜ ਮੇਲਾ ਸ਼ਰਧਾ ਪੂਰਵਕ ਸੰਪੰਨ

ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਇੱਥੋਂ ਨੇੜਲੇ ਪਿੰਡ ਟੁੱਟਕਲਾਂ ਦੇ ਧਾਰਮਿਕ ਅਸਥਾਨ ਡੇਰਾ ਸੰਤਾਂ ਦਾ ਵਿਖੇ 33ਵਾਂ ਤਿੰਨ ਦਿਨਾ ਜੋੜ ਮੇਲਾ ਦਰਬਾਰ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵਿੰਦਰ ਸਿੰਘ ਦੀ ਰਹਿਨੁਮਾਈ ’ਚ ਇਲਾਕੇ ਦੀਆਂ ਸਮੂਹ ਸੰਗਤਾਂ ਤੇ ਐੱਨਆਰਆਈਜ਼ ਭਰਾਵਾਂ ਵੱਲੋਂ ਸ਼ਰਧਾ ਪੂਰਵਕ ਮਨਾਇਆ। ਦਰਬਾਰ ਤੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ ਵਿੱਚ ਦੀਵਾਨ ਸਜਾਏ ਗਏ। ਇਨ੍ਹਾਂ ਦੀਵਾਨਾਂ ਦੌਰਾਨ ਬਾਬਾ ਰਵਿੰਦਰ ਸਿੰਘ ਜੋਨੀ ਨਾਨਕਸਰ ਵਾਲੇ ਤੇ ਭਾਈ ਸਤਨਾਮ ਸਿੰਘ ਚਿਮਟਿਆਂ ਵਾਲੇ ਵੱਲੋਂ ਕਥਾ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਹੋਰ ਵੀ ਜਥਿਆਂ ਨੇ ਹਾਜ਼ਰੀਆਂ ਲਵਾਈਆਂ। ਜੋੜ ਮੇਲੇ ਦੌਰਾਨ ਸੰਤ ਬਾਬਾ ਕੁਲਵਿੰਦਰ ਸਿੰਘ ਨੇ ਸੰਗਤਾਂ ਨੂੰ ਆਸ਼ੀਰਵਾਦ ਦਿੰਦਿਆਂ ਸਮੂਹ ਨਾਮਲੇਵਾ ਸੰਗਤ ਨੂੰ ਗੁਰੂ ਲੜ ਲੱਗ ਕੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਜੋੜ ਮੇਲੇ ਨੂੰ ਸਫਲ ਬਣਾਉਣ ਲਈ ਐੱਨਆਰਆਈਜ਼ ਵੀਰਾਂ, ਇਲਾਕਾ ਵਾਸੀਆਂ, ਸੇਵਾਦਾਰਾਂ ਤੇ ਸੰਗਤ ਦਾ ਧੰਨਵਾਦ ਕੀਤਾ। ਦੂਰ ਦੁਰਾਡੇ ਤੋਂ ਪੁੱਜੀ ਸੰਗਤ ਨੇ ਦਰਬਾਰ ਤੇ ਨਤਮਸਤਕ ਹੋ ਗਏ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਜੋੜ ਮੇਲੇ ਮੌਕੇ ਇਲਾਕੇ ਦੀਆਂ ਧਾਰਮਿਕ, ਰਾਜਨੀਤਿਕ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਗੁਰੂ ਦੇ ਲੰਗਰ ਸੰਗਤ ’ਚ ਅਤੁੱਟ ਵਰਤਾਏ। ਇਹ ਜੋੜ ਮੇਲਾ ਸ਼ਰਧਾ ਪੂਰਵਕ ਸਫਲਤਾ ਨਾਲ ਸਮਾਪਤ ਹੋਇਆ।