- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਕਰਵਾਇਆ

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਅੰਮ੍ਰਿਤ ਵੇਲੇ ਦੇ ਵਿਸ਼ੇਸ਼ ਦੀਵਾਨ ਸਜਾਏ। ਚੱਲ ਰਹੇ ਸਹਿਜ ਪਾਠਾਂ ਦੀ ਲੜੀ ਤਹਿਤ ਇਕਬਾਲ ਸਿੰਘ ਗੁਬਰ ਪਰਿਵਾਰ ਵਲੋਂ ਸ੍ਰੀ ਸਹਿਜ ਪਾਠਾਂ ਦੇ ਭੋਗ ਪੁਆਏ ਗਏ। ਇਸ ਦੇ ਨਾਲ ਹੀ ਜਸਬੀਰ ਸਿੰਘ ਅਤੇ ਭਾਈ ਬਿਸ਼ਨ ਸਿੰਘ ਦੇ ਪਰਿਵਾਰ ਵਲੋਂ ਕੀਤੇ ਗਏ ਸਹਿਜ ਪਾਠਾਂ ਦੀ ਸੰਪੂਰਨਤਾ ਹੋਈ। ਅੰਮ੍ਰਿਤ ਵੇਲੇ ਦੇ ਵਿਸ਼ੇਸ਼ ਦੀਵਾਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਕਰਵਾਇਆ। ਬੇਅੰਤ ਸਿੰਘ ਸਰਹੱਦੀ ਨੇ ਗੁਰਮਤਿ ਵਿਚਾਰਾਂ ਕੀਤੀਆਂ। ਪ੍ਰਸਿੱਧ ਕਾਰੋਬਾਰੀ ਤੇ ਸਮਾਜ ਸੇਵਕ ਜੋਗਿੰਦਰ ਸਿੰਘ ਬਵੇਜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਕਵੀ ਦਰਬਾਰ ਵਿੱਚ ਪ੍ਰੋਫੈਸਰ ਦਲਬੀਰ ਸਿੰਘ ਰਿਆੜ, ਹਰਭਜਨ ਸਿੰਘ ਨਾਹਲ, ਉਰਮਿਲਜੀਤ ਸਿੰਘ ਵਾਲੀਆ ਤੇ ਬੀਬੀ ਬਲਜੀਤ ਕੌਰ ਨੇ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨਾਲ ਸਮਰਪਿਤ ਆਪਣੀਆਂ ਰਚਨਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਆਏ ਹੋਏ ਕਵੀ ਸੱਜਣਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕਰਕੇ ਸਨਮਾਨਿਤ ਕੀਤਾ। ਗੁਰ ਕਿਰਪਾਲ ਸਿੰਘ,ਬੇਅੰਤ ਸਿੰਘ ਸਰਹਦੀ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਜੋਗਿੰਦਰ ਸਿੰਘ ਬਵੇਜਾ, ਗੁਰਮੀਤ ਸਿੰਘ ਜਨਰਲ ਸਕੱਤਰ ਆਦਿ ਸੰਗਤਾਂ ਹਾਜ਼ਰ ਸਨ। ਪ੍ਰਧਾਨ ਗੁਰ ਕਿਰਪਾਲ ਸਿੰਘ ਨੇ ਦੱਸਿਆ ਕਿ ਤਿੰਨ ਦਿਨ ਤੱਕ ਸਜਾਏ ਜਾਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਅੱਜ ਦੇ ਕਵੀ ਦਰਬਾਰ ਦਰਬਾਰ ਤੋਂ ਹੋਈ ਹੈ। 23 ਨਵੰਬਰ ਸੋਮਵਾਰ ਸਵੇਰੇ ਅੰਮ੍ਰਿਤ ਵੇਲੇ 8.15 ਤੋਂ 9.15 ਤੱਕ ਭਾਈ ਸ਼ਨਬੀਰ ਸਿੰਘ ਅਤੇ ਭਾਈ ਰਵਿੰਦਰ ਸਿੰਘ ਦੇ ਜੱਥੇ ਵਲੋਂ ਕੀਰਤਨ ਦੀ ਛਹਿਬਰ ਲਗਾਈ ਜਾਵੇਗੀ ਅਤੇ 24 ਨਵੰਬਰ ਦਿਨ ਮੰਗਲਵਾਰ ਸਵੇਰ ਅਤੇ ਸ਼ਾਮ ਦੋਵੇ ਸਮੇਂ ਦੀਵਾਨ ਸਜਾਏ ਜਾਣਗੇ। ਜਿਸ ਵਿਚ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਸਵੇਰੇ ਭਾਈ ਸਤਿੰਦਰਪਾਲ ਸਿੰਘ ਲੁਧਿਆਣਾ ਵਾਲੇ ਅਤੇ ਭਾਈ ਸੁਖਵੰਤਜੀਤ ਸਿੰਘ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ ਅਤੇ ਰਾਤ ਦੇ ਦੀਵਾਨ ਵਿਚ ਭਾਈ ਜਗਤਾਰ ਸਿੰਘ ਖਰੜ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਅੱਜ ਦੇ ਦੀਵਾਨ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਸੰਗਤਾਂ ਨੂੰ ਛਕਾਇਆ ਗਿਆ।