ਨਿਗਮ ਨੇ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਚਲਾਈ ਵਿਸ਼ੇਸ਼ ਮੁਹਿੰਮ ਨਗਰ ਨਿਗਮ ਜਲੰਧਰ ਵੱਲੋਂ ਜ਼ੋਨ ਨੰਬਰ-6 ’ਚ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਵਿਸ਼ੇਸ਼ ਮੁਹਿੰਮ
Publish Date: Sun, 29 Nov 2026 08:50 PM (IST)
Updated Date: Sun, 29 Nov 2026 08:52 PM (IST)
ਕਾਰਵਾਈ ਦੌਰਾਨ ਡਿਫਾਲਟਰਾਂ ਤੋਂ 2.05 ਲੱਖ ਰੁਪਏ ਤੋਂ ਵੱਧ ਦੀ ਰਕਮ ਵਸੂਲੀ ਬਿੱਲ ਨਾ ਭਰਨ ਵਾਲਿਆਂ ਦੇ ਪਾਣੀ ਤੇ ਸੀਵਰੇਜ ਕੁਨੈਕਸ਼ਨ ਕੱਟੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਨਗਰ ਨਿਗਮ ਜਲੰਧਰ ਵੱਲੋਂ ਬਕਾਇਆ ਪਾਣੀ ਅਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ੋਨ ਨੰਬਰ-6 ਵਿੱਚ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਡਿਫਾਲਟਰ ਖਪਤਕਾਰਾਂ ਤੋਂ 2,05,756 ਰੁਪਏ ਦੀ ਰਕਮ ਵਸੂਲ ਕੀਤੀ ਗਈ, ਜਦਕਿ ਬਕਾਇਆ ਰਕਮ ਜਮ੍ਹਾਂ ਨਾ ਕਰਵਾਉਣ ਵਾਲੇ ਕੁਝ ਪ੍ਰਾਪਰਟੀ ਮਾਲਕਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਇਹ ਕਾਰਵਾਈ ਨਗਰ ਨਿਗਮ ਦੇ ਮੇਅਰ ਵਿਨੀਤ ਧੀਰ, ਕਮਿਸ਼ਨਰ ਸਰਿੰਦਰ ਸਿੰਘ ਅਤੇ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਕੀਤੀ ਗਈ। ਅਸਟੇਟ ਅਫ਼ਸਰ-ਕਮ-ਚੀਫ਼ ਟੈਕਸ ਕੁਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਹੇਠ ਜ਼ੋਨ ਨੰਬਰ-6 ਦੇ ਵੱਖ-ਵੱਖ ਇਲਾਕਿਆਂ ਵਿੱਚ ਇਹ ਮੁਹਿੰਮ ਚਲਾਈ ਗਈ। ਕਾਰਵਾਈ ਦੌਰਾਨ ਨਗਰ ਨਿਗਮ ਦੀ ਟੀਮ ਨੇ ਬਕਾਇਆ ਪਾਣੀ ਅਤੇ ਸੀਵਰੇਜ ਬਿੱਲਾਂ ਦੀ ਵਸੂਲੀ ਕੀਤੀ ਅਤੇ ਜਿਨ੍ਹਾਂ ਖਪਤਕਾਰਾਂ ਵੱਲੋਂ ਲੰਬੇ ਸਮੇਂ ਤੋਂ ਬਕਾਇਆ ਰਕਮ ਜਮ੍ਹਾਂ ਨਹੀਂ ਕਰਵਾਈ ਗਈ ਸੀ, ਉਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ। ਇਸ ਮੁਹਿੰਮ ਦੇ ਨਤੀਜੇ ਵਜੋਂ ਡਿਫਾਲਟਰਾਂ ਨੇ ਮੌਕੇ ’ਤੇ 2,05,756 ਰੁਪਏ ਜਮ੍ਹਾਂ ਕਰਵਾਏ। ਇਸ ਤੋਂ ਇਲਾਵਾ ਬਾਕੀ ਰਹਿੰਦੇ ਡਿਫਾਲਟਰਾਂ ਨੂੰ ਆਪਣੇ ਬਕਾਇਆ ਬਿੱਲ ਜਲਦ ਜਮ੍ਹਾਂ ਕਰਵਾਉਣ ਦੀ ਚਿਤਾਵਨੀ ਦਿੱਤੀ ਗਈ। ਕਈ ਖਪਤਕਾਰਾਂ ਵੱਲੋਂ ਇੱਕ ਹਫ਼ਤੇ ਦੇ ਅੰਦਰ ਬਕਾਇਆ ਰਕਮ ਜਮ੍ਹਾਂ ਕਰਵਾਉਣ ਦਾ ਭਰੋਸਾ ਵੀ ਦਿੱਤਾ ਗਿਆ। ਇਹ ਕਾਰਵਾਈ ਜ਼ੋਨ ਨੰਬਰ-6 ਦੇ ਏਰੀਆ ਇੰਚਾਰਜ ਇੰਸਪੈਕਟਰ ਗੁਰਸੇਵਕ ਸਿੰਘ ਅਤੇ ਸੁਨੀਲ ਕੁਮਾਰ ਦੀ ਅਗਵਾਈ ਹੇਠ ਕੀਤੀ ਗਈ। ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਾਣੀ ਅਤੇ ਸੀਵਰੇਜ ਦੇ ਬਕਾਇਆ ਬਿੱਲ ਸਮੇਂ ਸਿਰ ਜਮ੍ਹਾਂ ਕਰਵਾਉਣ, ਤਾਂ ਜੋ ਨਗਰ ਨਿਗਮ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਬਚਿਆ ਜਾ ਸਕੇ। ਨਿਗਮ ਵੱਲੋਂ ਸਪੱਸ਼ਟ ਕੀਤਾ ਗਿ ਆ ਹੈ ਕਿ ਬਕਾਇਆ ਰਕਮ ਦੀ ਵਸੂਲੀ ਲਈ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ।