-ਦੇਸ਼ ਦੀ ਆਜ਼ਾਦੀ 'ਚ ਯੋਗਦਾਨ ਪਾਉਣ ਵਾਲਿਆਂ ਨੂੰ ਹਮੇਸ਼ਾ ਯਾਦ ਰੱਖਣਾ ਲਾਜ਼ਮੀ : ਪਰਗਟ ਸਿੰਘ

ਪੱਤਰ ਪੇ੍ਰਰਕ, ਜਲੰਧਰ : ਕੈਂਟ ਹਲਕੇ ਦੇ ਵਿਧਾਇਕ ਪਰਗਟ ਸਿੰਘ ਦੀ ਅਗਵਾਈ 'ਚ ਹਲਕੇ ਦੇ ਸਮਰਥਕਾਂ ਵਲੋਂ ਤਿਰੰਗਾ ਯਾਤਰਾ ਕੱਢੀ ਗਈ। ਇਸ ਵਿਚ ਹਲਕੇ ਦੇ ਲੋਕਾਂ ਵਲੋਂ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਗਈ। ਇਸ ਤਿਰੰਗਾ ਯਾਤਰਾ ਦੀ ਸ਼ੁਰੂਆਤ ਸਮੇਂ ਵਿਧਾਇਕ ਪਰਗਟ ਸਿੰਘ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤ ਦੇਸ਼ ਦੀ ਆਜ਼ਾਦੀ ਵਿਚ ਬਹੁਤ ਸਾਰੇ ਸੂਰਮਿਆਂ ਨੇ ਆਪਣੇ ਬਲੀਦਾਨ ਦਿੱਤੇ ਹਨ। ਇਸ ਆਜ਼ਾਦੀ ਨੂੰ ਕਾਇਮ ਰੱਖਣ ਲਈ ਉਨ੍ਹਾਂ ਵੱਲੋਂ ਪਾਏ ਗਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ। ਇਸ ਮੌਕੇ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਵੀ ਤਿਰੰਗਾ ਯਾਤਰਾ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸੰਬੋਧਨ ਕੀਤਾ। ਇਹ ਤਿਰੰਗਾ ਯਾਤਰਾ ਪੀਪੀਆਰ ਮਰਕੀਟ ਤੋਂ ਸ਼ੁਰੂ ਹੋ ਕੇ ਮਿੱਠਾਪੁਰ ਰੋਡ ਤੋਂ ਹੁੰਦੀ ਹੋਈ ਮਾਡਲ ਟਾਊਨ ਮਾਰਕੀਟ ਤੋਂ ਗੀਤਾ ਮੰਦਿਰ ਤੋਂ ਜੋਹਲ ਮਾਰਕੀਟ ਤੋਂ ਇਨਕਮ ਟੈਕਸ ਕਾਲੋਨੀ, ਜੋਤੀ ਨਗਰ ਤੋਂ ਹੁੰਦੀ ਹੋਈ ਵਾਪਸ ਪੀਪੀਆਰ ਮਾਰਕੀਟ ਵਿਖੇ ਸਮਾਪਤ ਹੋਈ। ਇਸ ਤਿਰੰਗਾ ਯਾਤਰਾ ਦੌਰਾਨ ਵੱਖ ਵੱਖ ਥਾਵਾਂ 'ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ। ਇਸ ਤਿਰੰਗਾ ਯਾਤਰਾ ਵਿੱਚ ਜਲੰਧਰ ਸ਼ਹਿਰੀ ਦੇ ਕਾਂਗਰਸ ਪ੍ਰਧਾਨ ਬਲਰਾਜ ਠਾਕੁਰ, ਕੌਂਸਲਰ ਪਵਨ ਕੁਮਾਰ, ਕੌਂਸਲਰ ਪ੍ਰਭ ਦਿਆਲ ਭਗਤ, ਕੌਂਸਲਰ ਸਰਬਜੀਤ ਕੌਰ, ਕੌਂਸਲਰ ਜਸਲੀਨ ਕੌਰ ਸੇਠੀ, ਕੌਂਸਲਰ ਪਤੀ ਸੁਰਿੰਦਰ ਸਿੰਘ ਭਾਪਾ, ਕੌਂਸਲਰ ਪਤੀ ਮਨਮੋਹਨ ਸਿੰਘ, ਨਲਿਨ ਸ਼ਰਮਾ, ਜਲੰਧਰ ਕੈਂਟ ਮਾਰਕੀਟ ਕਮੇਟੀ ਚੇਅਰਮੈਨ ਹਰਭੁਪਿੰਦਰ ਜੀਤ ਸਿੰਘ ਸਮਰਾ, ਹੋਰ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਪੰਚ ਅਤੇ ਮੋਹਤਬਰ ਵਿਅਕਤੀ ਸ਼ਾਮਲ ਹੋਏ।