ਪੰਜਾਬੀ ਜਾਗਰਣ ਕੇਂਦਰ, ਜਲੰਧਰ : ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐੱਨਐੱਚਏਆਈ) ਦੀ ਚੇਅਰਪਰਸਨ ਅਲਕਾ ਉਪਾਧਿਆਏ ਨੇ ਸ਼ੁੱਕਰਵਾਰ ਨੂੰ ਦਿੱਲੀ-ਕੱਟੜਾ ਐਕਸਪ੍ਰਰੈੱਸਵੇ, ਜਲੰਧਰ ਬਾਈਪਾਸ, ਅੰਮਿ੍ਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਤੇ ਐੱਨਐੱਚ-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਸਮੇਤ ਵੱਖ-ਵੱਖ ਹਾਈਵੇ ਪ੍ਰਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਅਤੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਦੌਰਾਨ ਐੱਨਐੱਚਏਆਈ ਦੀ ਚੇਅਰਪਰਸਨ ਨੇ ਕਿਹਾ ਕਿ ਜਿਨ੍ਹਾਂ ਪ੍ਰਰਾਜੈਕਟਾਂ ਦੇ ਸ਼ੁਰੂ ਹੋਣ ਦੀ ਮਿਤੀ ਨਿਰਧਾਰਿਤ ਹੋ ਚੁੱਕੀ ਹੈ, ਲਈ ਜ਼ਮੀਨ ਦੇ ਕਬਜ਼ੇ ਅਤੇ ਐਵਾਰਡਾਂ ਦੀ ਵੰਡ ਦੀ ਪ੍ਰਕਿਰਿਆ ਜੰਗੀ ਪੱਧਰ 'ਤੇ ਤੇਜ਼ ਕਰਨ ਦੀ ਲੋੜ ਹੈ ਤਾਂ ਜੋ ਜ਼ਮੀਨ ਠੇਕੇਦਾਰਾਂ ਨੂੰ ਸੌਂਪੀ ਜਾ ਸਕੇ, ਜਿਸ ਨਾਲ ਨਿਰਮਾਣ ਕਾਰਜਾਂ ਲਈ ਰਾਹ ਪੱਧਰਾ ਹੋ ਸਕੇ। ਉਪਰੰਤ ਮੁੱਖ ਸਕੱਤਰ ਨੇ ਸਾਰੀਆਂ ਕੰਪੀਟੈਂਟ ਅਥਾਰਟੀ ਫਾਰ ਲੈਂਡ ਐਕੂਜ਼ੀਸ਼ਨ ਨੂੰ ਇਨ੍ਹਾਂ ਪ੍ਰਰਾਜੈਕਟਾਂ ਅਧੀਨ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦਾ ਕਬਜ਼ਾ 15 ਜੁਲਾਈ ਤਕ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜਲੰਧਰ ਵਿਚ ਦਿੱਲੀ-ਕੱਟੜਾ ਐਕਸਪ੍ਰਰੈੱਸਵੇ ਅਧੀਨ 65 ਫ਼ੀਸਦੀ ਜ਼ਮੀਨ ਪਹਿਲਾਂ ਹੀ ਕਬਜ਼ੇ ਵਿਚ ਲਈ ਜਾ ਚੁੱਕੀ ਹੈ। ਜਲੰਧਰ-ਬਾਈਪਾਸ ਤੇ ਐੱਨਐੱਚ-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਪ੍ਰਰਾਜੈਕਟਾਂ ਤਹਿਤ 100 ਫੀਸਦੀ ਜ਼ਮੀਨ ਕਬਜ਼ੇ ਵਿਚ ਲਈ ਜਾ ਚੁੱਕੀ ਹੈ ਅਤੇ ਅੰਮਿ੍ਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਦਾ ਕੰਮ ਹਾਲ ਹੀ ਵਿਚ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਐੱਸਡੀਐੱਮਜ਼ ਬਲਬੀਰ ਰਾਜ ਸਿੰਘ, ਰਣਦੀਪ ਸਿੰਘ ਹੀਰ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਆਦਿ ਮੌਜੂਦ ਸਨ।

--------------

'ਜ਼ਮੀਨ ਮਾਲਕਾਂ ਨੂੰ 326.76 ਕਰੋੜ ਰੁਪਏ ਵੰਡੇ ਜਾ ਚੁੱਕੇ'

ਡੀਸੀ ਨੇ ਦੱਸਿਆ ਕਿ ਦਿੱਲੀ-ਕੱਟੜਾ ਐਕਸਪ੍ਰਰੈੱਸਵੇ ਪ੍ਰਰਾਜੈਕਟ ਤਹਿਤ ਜ਼ਮੀਨ ਮਾਲਕਾਂ ਨੂੰ 326.76 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸੇ ਤਰ੍ਹਾਂ ਜਲੰਧਰ ਬਾਈਪਾਸ ਅਧੀਨ 187 ਕਰੋੜ, ਐੱਨਐੱਚ-70 ਨੂੰ ਚੌੜਾ ਕਰਨ ਅਤੇ ਆਦਮਪੁਰ ਫਲਾਈਓਵਰ ਪ੍ਰਰਾਜੈਕਟ ਤਹਿਤ 135.37 ਕਰੋੜ ਤੇ ਅੰਮਿ੍ਤਸਰ-ਬਠਿੰਡਾ ਗ੍ਰੀਨਫੀਲਡ ਬਾਈਪਾਸ ਪ੍ਰਰਾਜੈਕਟ ਅਧੀਨ ਜ਼ਮੀਨ ਮਾਲਕਾਂ ਨੂੰ ਦੋ ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਘਨਸ਼ਿਆਮ ਥੋਰੀ ਨੇ ਅਪੀਲ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਜ਼ਮੀਨ ਇਨ੍ਹਾਂ ਪ੍ਰਰਾਜੈਕਟਾਂ ਤਹਿਤ ਐਕੁਆਇਰ ਕੀਤੀ ਜਾ ਰਹੀ ਹੈ, ਉਹ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ 'ਤੇ ਕੋਈ ਵੀ ਫ਼ਸਲ ਨਾ ਬੀਜਣ।