
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਕੁਅਲ ਵਰਕ-ਇਕੁਅਲ ਪੇਅ ਮੰਗ ਪੂਰੀ ਨਾ ਹੋਣ ਦੇ ਕਾਰਣ ਜਿਲ੍ਹੇ ਦੇ ਸਮੂਹ ਐਨ.ਐਚ.ਐਮ. ਮੁਲਾਜ਼ਮਾਂ ਦਾ ਰੋਸ਼ ਪ੍ਰਦਰਸ਼ਨ ਜਾਰੀ,

ਸ਼ੈਲੀ, ਪੰਜਾਬੀ ਜਾਗਰਣ, ਜਲੰਧਰ
ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਐੱਨ.ਐੱਚ.ਐੱਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਅਜੇ ਤੱਕ ਕੋਈ ਸਪੱਸ਼ਟ ਹਾਂ ਪੱਖੀ ਹੁੰਗਾਰਾ ਨਾ ਭਰਿਆ ਹੈ, ਜਿਸ ਕਰਕੇ ਪੰਜਾਬ ਭਰ ’ਚ ਕੰਮ ਕਰ ਰਹੇ ਐੱਨ.ਐੱਚ.ਐੱਮ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਦੇ ਸਮੂਹ ਮੁਲਾਜ਼ਮ ਸਰਕਾਰ ਦੀਆਂ ਡੰਗ-ਟਪਾਓ ਨੀਤੀਆਂ ਖਿਲਾਫ ਇਕ ਮੰਚ ਉੱਤੇ ਇੱਕਜੁਟ ਹੋ ਗਏ ਹਨ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ। ਜ਼ਿਲ੍ਹਾ ਜਲੰਧਰ ਦੇ ਸਮੂਹ ਐੱਨ ਐੱਚ.ਐੱਮ. ਕਰਮਚਾਰੀਆਂ ਵੱਲੋਂ ਸਿਵਲ ਸਰਜਨ ਦਫ਼ਤਰ ਜਲੰਧਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੋਮਵਾਰ ਨੂੰ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਯੂਨੀਅਨ ਦੇ ਮੁੱਖ ਬੁਲਾਰਿਆਂ ਨੇ ਸਾਫ ਸ਼ਬਦਾਂ ਵਿਚ ਕਿਹਾ ਕਿ ਜੇ ਸਰਕਾਰ ਨੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਨਹੀਂ ਕਰਦੀ ਤਾਂ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ।