
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਐੱਨਐੱਚਐੱਮ ਕਰਮਚਾਰੀਆਂ ਨੇ ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੂੰ ਬੰਨੀ ਰਖੜੀ

-ਮੰਗ-ਪੱਤਰ ਦੇ ਕੇ ਸਿਹਤ ਮੰਤਰੀ ਤੱਕ ਮੰਗਾਂ ਪਹੁੰਚਾਉਣ ਦੀ ਅਪੀਲ
-ਸਿਵਲ ਸਰਜਨ ਦਫ਼ਤਰ ਜਲੰਧਰ ਅੱਗੇ ਰੱਖੜੀ ਮੌਕੇ ਕੀਤਾ ਪ੍ਰਦਰਸ਼ਨ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਿਹਤ ਵਿਭਾਗ ’ਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ 15-20 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਵੱਲੋਂ ਡਾ. ਪੰਖੁੜੀ ਦੀ ਅਗਵਾਈ ਹੇਠ 13 ਅਗਸਤ 2026 ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ਼ ਪ੍ਰਦਰਸ਼ਨ ਜਾਰੀ ਹੈ। ਸ਼ੁੱਕਰਵਾਰ ਨੂੰ ਐੱਨਐੱਚਐੱਮ ਮੁਲਾਜ਼ਮਾਂ ਵੱਲੋਂ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਰੱਖੜੀ ਬੰਨ੍ਹ ਕੇ ਰੱਖੜੀ ਦਾ ਤਿਉਹਾਰ ਮਨਾਇਆ ਤੇ ਮੰਗਾਂ ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੱਕ ਪਹੁੰਚਾਉਣ ਲਈ ਮੰਗ-ਪੱਤਰ ਦਿੱਤਾ ਗਿਆ। ਇਸ ਮੌਕੇ ਡਾ. ਪ੍ਰਤਿਭਾ, ਡਾ. ਮੋਨਿਕਾ, ਡਾ. ਸੀਮਾ ਥਾਪਾ, ਡਾ. ਕੁਲਦੀਪ ਤੇ ਡਾ. ਸੁਮੀਤ ਕਪਾਹੀ ਮੌਜੂਦ ਸਨ। ਰੱਖੜੀ ਦੇ ਤਿਉਹਾਰ ਮੌਕੇ ਵੀ ਐੱਨਐੱਚਐੱਮ ਮੁਲਾਜ਼ਮ ਸ਼ੁੱਕਰਵਾਰ ਨੂੰ ਸਿਵਲ ਸਰਜਨ ਦਫ਼ਤਰ ’ਚ ਲਗਾਤਾਰ ਹੜਤਾਲ ਦੇ ਮੱਦੇਨਜ਼ਰ ਇੱਕਠੇ ਹੋ ਕੇ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਚਿਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮਾਂ ਦੀ ਲਗਾਤਾਰ ਚਲ ਰਹੀ ਹੜਤਾਲ ਤੇ ਧਰਨਾ ਪ੍ਰਦਰਸ਼ਨ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀਆਂ ਹਨ ਤੇ ਇਸ ਦੇ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ। ਇਸ ਮੌਕੇ ’ਤੇ ਮੁੱਖ ਬੁਲਾਰਿਆਂ ਨੇ ਕਿਹਾ ਕਿ ਜੇ ਸਰਕਾਰ ਜਲਦੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਹੀਂ ਕਰਦੀ ਤਾਂ ਸਰਕਾਰ ਦਾ ਹਰ ਮੋੜ ’ਤੇ ਘਿਰਾਓ ਕੀਤਾ ਜਾਵੇਗਾ।