- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਜਲੰਧਰ ਕੇਂਦਰੀ ਤੋਂ ਨਿਤਿਨ ਕੋਹਲੀ ਨੂੰ 'ਆਪ' ਦੀ ਟਿਕਟ ਮਿਲਣ 'ਤੇ ਵਿੱਕੀ ਤੁਲਸੀ ਅਤੇ ਵੰਦਨਾ ਤੁਲਸੀ ਵੱਲੋਂ ਨਿੱਘੀ ਵਧਾਈ

ਲਵਦੀਪ ਬੈਂਸ, ਪੰਜਾਬੀ ਜਾਗਰਣ, ਪਤਾਰਾ/ਜਲੰਧਰ ਕੈਂਟ : ਆਮ ਆਦਮੀ ਪਾਰਟੀ (ਆਪ) ਹਾਈਕਮਾਨ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਦੂਜੀ ਸੂਚੀ ’ਚ ਉੱਘੇ ਉਦਯੋਗਪਤੀ ਨਿਤਿਨ ਕੋਹਲੀ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੇਂਦਰੀ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ 'ਤੇ ਪਾਰਟੀ ਵਰਕਰਾਂ ਤੇ ਸਮਰਥਕਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪ੍ਰਸਿੱਧ ਸਮਾਜ ਸੇਵਕ ਰੋਹਿਤ ਕੁਮਾਰ ਵਿੱਕੀ ਤੁਲਸੀ ਤੇ ਵਾਰਡ ਨੰਬਰ 9 ਤੋਂ ਕੌਂਸਲਰ ਵੰਦਨਾ ਤੁਲਸੀ ਨੇ ਨਿਤਿਨ ਕੋਹਲੀ ਨੂੰ ਮੁਬਾਰਕਬਾਦ ਦਿੱਤੀ ਹੈ। ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਵਿੱਕੀ ਤੁਲਸੀ ਤੇ ਕੌਂਸਲਰ ਵੰਦਨਾ ਤੁਲਸੀ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈਕਮਾਨ ਨੇ ਇੱਕ ਇਮਾਨਦਾਰ, ਮਿਹਨਤੀ ਤੇ ਲੋਕ-ਹਿਤੈਸ਼ੀ ਆਗੂ ਨੂੰ ਚੋਣ ਮੈਦਾਨ ’ਚ ਉਤਾਰ ਕੇ ਸ਼ਲਾਘਾਯੋਗ ਫੈਸਲਾ ਲਿਆ ਹੈ। ਨਿਤਿਨ ਕੋਹਲੀ ਦੇ ਉਮੀਦਵਾਰ ਬਣਨ ਨਾਲ ਜਲੰਧਰ ਕੇਂਦਰੀ ਹਲਕੇ ’ਚ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਦੇ ਸਮੂਹ ਵਲੰਟੀਅਰ, ਵਰਕਰ ਤੇ ਵਾਰਡ ਵਾਸੀ ਦਿਨ-ਰਾਤ ਇਕ ਕਰਕੇ ਨਿਤਿਨ ਕੋਹਲੀ ਦੀ ਚੋਣ ਮੁਹਿੰਮ ਨੂੰ ਘਰ-ਘਰ ਪਹੁੰਚਾਉਣਗੇ ਤੇ ਆਉਣ ਵਾਲੀਆਂ ਚੋਣਾਂ ’ਚ ਉਨ੍ਹਾਂ ਨੂੰ ਸ਼ਾਨਦਾਰ ਲੀਡ ਨਾਲ ਜਿਤਾ ਕੇ ਵਿਧਾਨ ਸਭਾ ’ਚ ਭੇਜਣਗੇ।