ਮੁੱਖ ਮੰਤਰੀ 6 ਤੋਂ ਜਲੰਧਰ ਸੈਂਟਰਲ ’ਚ ਚੋਣ ਮੁਹਿੰਮ ਦੀ ਕਰਨਗੇ ਸ਼ੁਰੂਆਤ : ਨਿਤਿਨ ਕੋਹਲੀ
ਵਿਕਾਸ, ਸੁਸ਼ਾਸਨ ਤੇ ਜਨਹਿਤਕਾਰੀ
Publish Date: Sun, 03 May 2026 08:22 PM (IST)
Updated Date: Mon, 04 May 2026 04:15 AM (IST)

ਵਿਕਾਸ, ਸੁਸ਼ਾਸਨ ਤੇ ਜਨਹਿਤਕਾਰੀ ਨੀਤੀਆਂ ਦੇ ਏਜੰਡੇ ਨਾਲ 4 ਸਾਲ ਦਾ ਰਿਪੋਰਟ ਕਾਰਡ ਰੱਖਿਆ ਜਾਵੇਗਾ ਲੋਕਾਂ ਸਾਹਮਣੇ ਪੰਜਾਬੀ ਜਾਗਰਣ ਕੇਂਦਰ, ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਮਈ ਨੂੰ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਤੋਂ ਆਪਣੇ ਚੋਣੀ ਅਭਿਆਨ ਦੀ ਆਧਿਕਾਰਿਕ ਸ਼ੁਰੂਆਤ ਕਰਨਗੇ। ਇਸ ਸਬੰਧ ਵਿੱਚ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਭਿਆਨ ਦੀ ਸ਼ੁਰੂਆਤ ਉਸੇ ਦਿਨ ਸ਼ਾਮ 4 ਵਜੇ ਤੋਂ ਕੀਤੀ ਜਾਵੇਗੀ। ਨਿਤਿਨ ਕੋਹਲੀ ਨੇ ਕਿਹਾ ਕਿ ਇਹ ਅਭਿਆਨ ਸਰਕਾਰ ਦੀਆਂ ਉਪਲਬਧੀਆਂ, ਵਿਕਾਸ ਕਾਰਜਾਂ ਤੇ ਜਨਹਿਤਕਾਰੀ ਨੀਤੀਆਂ ਨੂੰ ਸਿੱਧੇ ਤੌਰ ‘ਤੇ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਮਾਧਿਅਮ ਹੋਵੇਗਾ। ਉਨ੍ਹਾਂ ਨੇ ਦੱਸਿਆ ਕਿ ਜਲੰਧਰ ਸੈਂਟਰਲ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਅਭਿਆਨ ਮਹੱਤਵਪੂਰਨ ਹੈ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਜਨਤਾ ਸਾਹਮਣੇ ਰੱਖਣਗੇ। ਇਸ ਦੌਰਾਨ ਵਿਕਾਸ, ਪਾਰਦਰਸ਼ਤਾ, ਸਿੱਖਿਆ, ਸਿਹਤ, ਰੁਜ਼ਗਾਰ ਤੇ ਕਾਨੂੰਨ-ਵਿਵਸਥਾ ਮੁੱਖ ਮੁੱਦੇ ਹੋਣਗੇ। ਪਿਛਲੇ ਚਾਰ ਸਾਲਾਂ ’ਚ ਪੰਜਾਬ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਹਨ। ਸਰਕਾਰੀ ਸਕੂਲਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ, ਅਧਿਆਪਕਾਂ ਦੀ ਭਰਤੀ ਹੋਈ ਹੈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ। ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ’ਚ ਪਿਛਲੇ ਇੱਕ ਸਾਲ ਦੌਰਾਨ ਲੋਕਾਂ ਨਾਲ ਜੁੜਾਅ ਦਾ ਮਜ਼ਬੂਤ ਮਾਹੌਲ ਬਣਿਆ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਅਭਿਆਨ ਖੇਤਰ ਦੇ ਵਿਕਾਸ ਨੂੰ ਹੋਰ ਤੇਜ਼ੀ ਦੇਵੇਗਾ ਤੇ ਲੋਕਾਂ ਦਾ ਭਰੋਸਾ ਮਜ਼ਬੂਤ ਕਰੇਗਾ। ਨਿਤਿਨ ਕੋਹਲੀ ਨੇ ਪੰਜਾਬ ਸਰਕਾਰ ਦੀਆਂ ਮੁੱਖ ਭਲਾਈ ਪਹਿਲਕਦਮੀਆਂ ਤੇ ਹੋਰ ਚਾਨਣਾ ਪਾਉਂਦਿਆਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ, ਰਾਜ ਭਰ ਦੀਆਂ ਯੋਗ ਔਰਤਾਂ ਨੂੰ ₹1000 ਤੋਂ ₹1500 ਤੱਕ ਦੀ ਮਾਸਿਕ ਵਿੱਤੀ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲੇਗੀ, ਜਿਸ ਲਈ ਚੁਣੇ ਹੋਏ ਹਲਕਿਆਂ ’ਚ ਰਜਿਸਟ੍ਰੇਸ਼ਨ ਪਹਿਲਾਂ ਹੀ ਚੱਲ ਰਹੀ ਹੈਅਤੇ 15 ਮਈ ਤੋਂ ਰਾਜ ਭਰ ਵਿੱਚ ਫੈਲਣ ਦੀ ਤਿਆਰੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸਰਕਾਰ ਦੀ ਇਤਿਹਾਸਕ ਸਿਹਤ ਸੰਭਾਲ ਪਹਿਲਕਦਮੀ ਤੇ ਵੀ ਜ਼ੋਰ ਦਿੱਤਾ, ਜਿਸਦਾ ਉਦੇਸ਼ ਪੰਜਾਬ ਦੇ ਲਗਭਗ 3 ਕਰੋੜ ਵਸਨੀਕਾਂ ਨੂੰ ₹10 ਲੱਖ ਤੱਕ ਦਾ ਮੁਫ਼ਤ ਤੇ ਨਕਦੀ ਰਹਿਤ ਸਿਹਤ ਬੀਮਾ ਕਵਰੇਜ ਪ੍ਰਦਾਨ ਕਰਨਾ ਹੈ, ਜੋ ਸਾਰਿਆਂ ਲਈ ਪਹੁੰਚਯੋਗ ਤੇ ਕਿਫਾਇਤੀ ਸਿਹਤ ਸੰਭਾਲ ਵੱਲ ਇਕ ਪਰਿਵਰਤਨਸ਼ੀਲ ਕਦਮ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ 6 ਮਈ ਨੂੰ ਸ਼ਾਮ 4 ਵਜੇ ਮੁਹਿੰਮ ’ਚ ਹਿੱਸਾ ਲੈਣ ਅਤੇ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨਾਲ ਜੁੜਨ ਦੀ ਅਪੀਲ ਵੀ ਕੀਤੀ।