ਮੁੱਖ ਮਹਿਮਾਨ ਵਜੋਂ ਸਾਲਾਨਾ ਮੀਟ ’ਚ ਪੁੱਜੇ ਕੋਹਲੀ
ਨਿਤਿਨ ਕੋਹਲੀ ਨੇ ਗੌਰਮੈਂਟ ਕਾਲਜ ਆਫ ਐਜੂਕੇਸ਼ਨ ਦੀ ਸਾਲਾਨਾ ਸਪੋਰਟਸ ਮੀਟ ’ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Publish Date: Tue, 03 Mar 2026 07:17 PM (IST)
Updated Date: Tue, 03 Mar 2026 07:47 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲਾਡੋਵਾਲੀ ਰੋਡ ਸਥਿਤ ਗੌਰਮਿੰਟ ਕਾਲਜ ਆਫ ਐਜੂਕੇਸ਼ਨ ’ਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਇਸ ਮੌਕੇ ਨਿਤਿਨ ਕੋਹਲੀ, ਹਲਕਾ ਇੰਚਾਰਜ ਆਮ ਆਦਮੀ ਪਾਰਟੀ (ਆਪ) ਜਲੰਧਰ ਸੈਂਟਰਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਤੇ ਵਿਦਿਆਰਥੀਆਂ ਦਾ ਹੌਸਲਾ ਅਫਜ਼ਾਈ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੌੜਾਂ, ਲੰਮੀ ਛਾਲ, ਗੋਲਾ ਸੁੱਟਣਾ ਤੇ ਹੋਰ ਖੇਡ ਮੁਕਾਬਲਿਆਂ ’ਚ ਜੋਸ਼ ਨਾਲ ਹਿੱਸਾ ਲੈ ਕੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਜੇਤੂ ਖਿਡਾਰੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ’ਚ ਨਿਤਿਨ ਕੋਹਲੀ ਨੇ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਜੀਵਨ ’ਚ ਅਨੁਸ਼ਾਸਨ, ਟੀਮ ਵਰਕ ਤੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਅਸਲ ਤਾਕਤ ਹਨ ਤੇ ਅਜਿਹੇ ਸਮਾਗਮ ਉਨ੍ਹਾਂ ਦੇ ਲੁਕੇ ਹੋਏ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਕਾਲਜ ਪ੍ਰਬੰਧਕ ਕਮੇਟੀ ਤੇ ਅਧਿਆਪਕ ਵਰਗ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਅੰਤ ’ਚ ਨਿਤਿਨ ਕੋਹਲੀ ਨੇ ਸਾਰੇ ਭਾਈਵਾਲਾਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਮਿਹਨਤ ਤੇ ਲਗਨ ਨਾਲ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਾਲਾਨਾ ਸਪੋਰਟਸ ਮੀਟ ਵਿਦਿਆਰਥੀਆਂ ਲਈ ਯਾਦਗਾਰ ਤੇ ਪ੍ਰੇਰਨਾਦਾਇਕ ਸਾਬਤ ਹੋਈ।