ਕੋਹਲੀ ਨੇ ਵਾਰਡ-29 ’ਚ ਵਿਕਾਸ ਕੰਮਾਂ ਨੂੰ ਦਿੱਤੀ ਨਵੀਂ ਰਫ਼ਤਾਰ
ਨਿਤਿਨ ਕੋਹਲੀ ਨੇ ਵਾਰਡ ਨੰਬਰ 29 ’ਚ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ, ਲੋਕਾਂ ਨੂੰ ਮਿਲੀ ਵੱਡੀ ਰਾਹਤ
Publish Date: Sat, 17 Jan 2026 08:01 PM (IST)
Updated Date: Sat, 17 Jan 2026 08:03 PM (IST)

-ਨਿਊ ਦਸਮੇਸ਼ ਨਗਰ ’ਚ 40.5 ਲੱਖ ਨਾਲ ਸੜਕਾਂ ਦਾ ਉਦਘਾਟਨ -ਸਾਲਾਂ ਪੁਰਾਣੀਆਂ ਸਮੱਸਿਆਵਾਂ ਦੇ ਹੱਲ ਵੱਲ ਪੁਟਿਆ ਅਹਿਮ ਕਦਮ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਆਮ ਆਦਮੀ ਪਾਰਟੀ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਵਾਰਡ ਨੰਬਰ 29 (ਨਿਊ ਦਸਮੇਸ਼ ਨਗਰ) ’ਚ 40.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਸੜਕਾਂ ਦਾ ਵਿਧੀਵਤ ਉਦਘਾਟਨ ਕੀਤਾ। ਇਸ ਵਿਕਾਸ ਪ੍ਰੋਜੈਕਟ ਨਾਲ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤੀ ਮਿਲੇਗੀ ਤੇ ਸਥਾਨਕ ਵਸਨੀਕਾਂ ਨੂੰ ਸੁਰੱਖਿਅਤ, ਸੁਗਮ ਤੇ ਆਸਾਨ ਆਵਾਜਾਈ ਦੀ ਸੁਵਿਧਾ ਪ੍ਰਾਪਤ ਹੋਵੇਗੀ। ਇਸ ਮੌਕੇ ਨਿਤਿਨ ਕੋਹਲੀ ਨੇ ਕਿਹਾ ਕਿ ਅਸਲ ਵਿਕਾਸ ਉਹ ਹੁੰਦਾ ਹੈ ਜੋ ਜ਼ਮੀਨ ’ਤੇ ਦਿਖਾਈ ਦੇਵੇ ਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਸਿੱਧੇ ਤੌਰ ’ਤੇ ਪ੍ਰਭਾਵਿਤ ਕਰੇ। ਨਵੀਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਟ੍ਰੈਫਿਕ ਵਿਵਸਥਾ ’ਚ ਸੁਧਾਰ ਆਵੇਗਾ, ਸਗੋਂ ਬਰਸਾਤ ਦੇ ਮੌਸਮ ਦੌਰਾਨ ਪਾਣੀ ਭਰਨ, ਧੂੜ-ਮਿੱਟੀ ਤੇ ਟੁੱਟੀਆਂ ਸੜਕਾਂ ਕਾਰਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਲੋਕਾਂ ਨੂੰ ਪੱਕੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਅਨੁਸਾਰ ਜਲੰਧਰ ਸੈਂਟਰਲ ਖੇਤਰ ’ਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਹਰ ਵਾਰਡ ’ਚ ਨਾਗਰਿਕ ਸੁਵਿਧਾਵਾਂ ਨੂੰ ਮਜ਼ਬੂਤ ਕਰਨਾ, ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣਾ ਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਨਿਤਿਨ ਕੋਹਲੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਲਗਾਤਾਰ ਯਤਨ ਹੈ ਕਿ ਵਿਕਾਸ ਸਿਰਫ਼ ਕਾਗਜ਼ਾਂ ਤੱਕ ਸੀਮਿਤ ਨਾ ਰਹੇ, ਬਲਕਿ ਉਸਦਾ ਲਾਭ ਹਰ ਨਾਗਰਿਕ ਤੱਕ ਪਹੁੰਚੇ। ਉਹ ਨਿਯਮਿਤ ਤੌਰ ’ਤੇ ਖੇਤਰ ਦਾ ਦੌਰਾ ਕਰਦੇ ਹਨ, ਲੋਕਾਂ ਨਾਲ ਸਿੱਧਾ ਸੰਵਾਦ ਕਰਦੇ ਹਨ ਤੇ ਸਮੱਸਿਆਵਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਮੌਕੇ ’ਤੇ ਹੀ ਕਦਮ ਚੁੱਕਦੇ ਹਨ। ਸਥਾਨਕ ਵਸਨੀਕਾਂ ਨੇ ਸੜਕ ਨਿਰਮਾਣ ਕਾਰਜ ਨੂੰ ਲੈ ਕੇ ਸੰਤੋਸ਼ ਤੇ ਖੁਸ਼ੀ ਪ੍ਰਗਟ ਕੀਤੀ ਤੇ ਵਿਕਾਸ ਕਾਰਜਾਂ ਲਈ ਨਿਤਿਨ ਕੋਹਲੀ ਦਾ ਧੰਨਵਾਦ ਕੀਤਾ। ਉਦਘਾਟਨ ਸਮਾਗਮ ਦੌਰਾਨ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ, ਸਮਾਜਿਕ ਨੁਮਾਇੰਦੇ ਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਰਹੇ, ਜਿਨ੍ਹਾਂ ’ਚ ਮੁੱਖ ਤੌਰ ’ਤੇ ਨਰੇਸ਼ ਸ਼ਰਮਾ, ਰੇਖਾ ਸ਼ਰਮਾ, ਆਈਬੀ ਤਲਵਾਡ, ਵਿਵੇਕ ਸ਼ਰਮਾ, ਅਸ਼ੋਕ ਸ਼ਰਮਾ, ਮਨਿੰਦਰ ਸਿੰਘ, ਪ੍ਰਦੀਪ ਠਾਕੁਰ, ਅੰਜੂ ਠਾਕੁਰ, ਸੋਨੀਆ, ਮੋਨਿਕਾ ਮਹਿਤਾ, ਅਨਿਲ ਕੁਮਾਰ, ਗੁਰਮੀਤ ਬੰਟੀ, ਕਿਸ਼ਨ ਸੈਣੀ ਤੇ ਦਵਿੰਦਰ ਕੁਮਾਰ ਸ਼ਾਮਲ ਰਹੇ।