ਕੋਹਲੀ ਨੇ ਘਰ-ਘਰ ਜਾ ਕੇ ਵੰਡੇ ਸਿਹਤ ਬੀਮਾ ਟੋਕਨ
ਨਿਤਿਨ ਕੋਹਲੀ ਨੇ ਵਾਰਡ ਨੰਬਰ-70 ’ਚ ਘਰ-ਘਰ ਜਾ ਕੇ ਸਿਹਤ ਬੀਮਾ ਟੋਕਨ ਵੰਡੇ
Publish Date: Fri, 23 Jan 2026 06:45 PM (IST)
Updated Date: Fri, 23 Jan 2026 06:48 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਲੋਕਾਂ ਨਾਲ ਸਿੱਧਾ ਸੰਪਰਕ ਬਣਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਸ਼ੁੱਕਰਵਾਰ ਨੂੰ ਵਾਰਡ ਨੰਬਰ-70 ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ ਉਨ੍ਹਾਂ ਵੱਲੋਂ ਸਿਹਤ ਬੀਮਾ ਦੇ ਟੋਕਨ ਵੰਡੇ ਗਏ ਅਤੇ ਕਾਮਨ ਸਰਵਿਸ ਸੈਂਟਰ ਰਾਹੀਂ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕਰਵਾਇਆ ਗਿਆ। ਇਸ ਮੌਕੇ ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ-ਪੱਖੀ ਯੋਜਨਾਵਾਂ, ਖਾਸ ਕਰਕੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਨੀਤੀਆਂ ਪੰਜਾਬ ਨੂੰ ਤਰੱਕੀ ਦੇ ਨਵੇਂ ਰਾਹ ਤੇ ਅੱਗੇ ਲੈ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਮਾਨਦਾਰ ਲੀਡਰਸ਼ਿਪ ਤੇ ਜ਼ਮੀਨੀ ਪੱਧਰ ਦੀਆਂ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਅਸਲ ਰਾਹਤ ਮਿਲ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਸਿਹਤ ਦੇ ਖੇਤਰ ਵਿਚ ਇਤਿਹਾਸਕ ਕੰਮ ਕਰ ਰਹੇ ਹਨ। ਇਸ ਮੌਕੇ ਵਾਰਡ ਨੰਬਰ 70 ਦੇ ਕੌਂਸਲਰ ਜਤਿਨ ਗੁਲਾਟੀ ਦੇ ਨਾਲ ਡਾ. ਅਮਿਤ ਕੁਮਾਰ, ਰਿਸ਼ਭ ਸਹੋਤਾ, ਮਨੀਸ਼ ਸ਼ਰਮਾ, ਸਨੀ ਆਹਲੂਵਾਲੀਆ, ਮਨਵੀਰ ਸਿੰਘ ਅਤੇ ਤਰਨਦੀਪ ਸਿੰਘ ਸਨੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।