ਈਦ ਮੌਕੇ ਨਿਤਿਨ ਕੋਹਲੀ ਨੇ ਦਿੱਤਾ ਭਾਈਚਾਰੇ ਦਾ ਸੁਨੇਹਾ
ਨਿਤਿਨ ਕੋਹਲੀ ਵੱਲੋਂ ਈਦ-ਉਲ-ਫਿਤਰ ਮੌਕੇ ਭਾਈਚਾਰੇ ਤੇ ਇਕਤਾ ਦਾ ਸੰਦੇਸ਼
Publish Date: Sat, 21 Mar 2026 07:38 PM (IST)
Updated Date: Sat, 21 Mar 2026 07:40 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਮੁਹੱਬਤ, ਅਮਨ ਤੇ ਭਾਈਚਾਰੇ ਦੇ ਪਵਿੱਤਰ ਤਿਉਹਾਰ ਈਦ-ਉਲ-ਫਿਤਰ ਦੇ ਮੌਕੇ ’ਤੇ ਹਲਕਾ ਇੰਚਾਰਜ ਜਲੰਧਰ ਸੈਂਟਰਲ ਨਿਤਿਨ ਕੋਹਲੀ ਵੱਲੋਂ ਸਮੂਹ ਮੁਸਲਿਮ ਭੈਣਾਂ-ਭਰਾਵਾਂ ਨੂੰ ਦਿਲੋਂ ਮੁਬਾਰਕਾਂ ਦਿੱਤੀਆਂ ਗਈਆਂ। ਇਸ ਮੌਕੇ ਨਿਤਿਨ ਕੋਹਲੀ ਵਿਸ਼ੇਸ਼ ਤੌਰ ’ਤੇ ਅਬਦੁਲ ਬਾਰੀ ਸਲਮਾਨੀ (ਚੇਅਰਮੈਨ, ਮੁਸਲਿਮ ਡਿਵੈਲਪਮੈਂਟ ਬੋਰਡ) ਦੇ ਨਿਵਾਸ ਸਥਾਨ ’ਤੇ ਪਹੁੰਚੇ ਤੇ ਉਨ੍ਹਾਂ ਨਾਲ ਮਿਲ ਕੇ ਈਦ ਦਾ ਤਿਉਹਾਰ ਮਨਾਇਆ। ਦੋਵਾਂ ਨੇ ਇਕ ਦੂਜੇ ਨੂੰ ਗਲੇ ਮਿਲ ਕੇ ਈਦ ਦੀਆਂ ਮੁਬਾਰਕਾਂ ਦਿੱਤੀਆਂ ਤੇ ਸਮਾਜ ’ਚ ਭਾਈਚਾਰੇ ਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਇਸ ਦੌਰਾਨ ਕੋਹਲੀ ਨੇ ਕਿਹਾ ਕਿ ਈਦ ਦਾ ਤਿਉਹਾਰ ਸਾਨੂੰ ਪਿਆਰ, ਸਹਿਯੋਗ ਤੇ ਏਕਤਾ ਦਾ ਸੰਦੇਸ਼ ਦਿੰਦਾ ਹੈ ਤੇ ਮਿਲਜੁਲ ਕੇ ਰਹਿਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹਨ ਤੇ ਅੱਗੇ ਵੀ ਇਸੇ ਤਰ੍ਹਾਂ ਲੋਕ ਸੇਵਾ ਕਰਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ’ਚ ਅਮਨ, ਤਰੱਕੀ ਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਸਾਰਿਆਂ ਦਾ ਇਕੱਠੇ ਹੋਣਾ ਬਹੁਤ ਜ਼ਰੂਰੀ ਹੈ। ਅੰਤ ’ਚ ਉਨ੍ਹਾਂ ਨੇ ਸਭ ਨੂੰ ਈਦ ਦੀਆਂ ਦਿਲੋਂ ਮੁਬਾਰਕਾਂ ਦਿੰਦਿਆਂ ਰੱਬ ਅੱਗੇ ਅਰਦਾਸ ਕੀਤੀ ਕਿ ਇਹ ਪਵਿੱਤਰ ਤਿਉਹਾਰ ਹਰ ਘਰ ’ਚ ਖੁਸ਼ੀਆਂ, ਸੁਖ-ਸਮ੍ਰਿੱਧੀ ਤੇ ਤਰੱਕੀ ਲੈ ਕੇ ਆਵੇ।