ਪੱਤਰ ਪੇ੍ਰਰਕ, ਜਲੰਧਰ : ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਕੈਂਟ ਮੰਡਲ ਮੂਹਰੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਅਰਥੀ ਫੂਕ ਮੁਜ਼ਾਹਰੇ ਦੀ ਪ੍ਰਧਾਨਗੀ ਕੈਂਟ ਮੰਡਲ ਦੇ ਪ੍ਰਧਾਨ ਚਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ, ਜਿਸ 'ਚ ਬਹੁਤ ਸਾਰੇ ਪੈਨਸ਼ਨਰਜ਼ ਸਾਥੀਆਂ ਨੇ ਹਿੱਸਾ ਲਿਆ। ਪ੍ਰਧਾਨ ਚਮਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਬੋਰਡ ਵੱਲੋਂ ਪੈਨਸ਼ਨਰਜ਼ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ। ਇਸ 'ਚ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਨਾ ਦੇਣਾ ਤੇ ਰਹਿੰਦੀਆਂ ਡੀਏ ਦੀਆਂ ਕਿਸ਼ਤਾਂ ਦੇਣੀਆਂ ਕੈਸ਼ਲੈੱਸ ਸਕੀਮ ਮੁੜ ਲਾਗੂ ਕੀਤੀ ਜਾਵੇ ਤੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ। ਵੋਟਾਂ ਤੋਂ ਪਹਿਲਾਂ ਭਗਵੰਤ ਮਾਨ ਨੇ ਭਰੋਸਾ ਦਿੱਤਾ ਸੀ ਕਿ ਸਾਡੀ ਸਰਕਾਰ ਆਉਣ 'ਤੇ ਤਿੰਨ ਮਹੀਨਿਆਂ 'ਚ ਮੁਲਾਜ਼ਮ ਪੈਨਸ਼ਨਰਜ਼ ਦੀਆਂ ਹਰੇਕ ਮੰਗਾ ਮੰਨ ਕੇ ਲਾਗੂ ਕਰ ਦਿਤੀਆਂ ਜਾਣਗੀਆਂ ਪਰ ਸਾਲ ਬੀਤਣ ਉਪਰੰਤ ਵੀ ਮਸਲਾ ਉੱਥੇ ਹੀ ਪਿਆ ਹੈ। ਇਸ ਮੌਕੇ ਸੰਬੋਧਨ ਕਰਦਿਆ ਸੱਕਤਰ ਸੁਰਿੰਦਰ ਸਿੰਘ, ਸੱਕਤਰ ਅਵਤਾਰ ਸਿੰਘ, ਜਨਰਲ ਸੱਕਤਰ ਥੋੜ ਰਾਮ, ਸਾਥੀ ਪੇ੍ਮ ਲਾਲ, ਪਰਮਜੀਤ ਸਿੰਘ, ਭਗਵਾਨ ਦਾਸ, ਅਵਤਾਰ ਸਿੰਘ ਪ੍ਰਰੈਸ ਸੱਕਤਰ, ਜਗਨ ਨਾਥ ਨੇ ਕਿਹਾ ਕਿ ਮੰਗਾ ਤੁਰੰਤ ਮੰਨੀਆਂ ਜਾਣ, ਨਹੀਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।