ਸਿਹਤ ਯੋਜਨਾ ਤਹਿਤ ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ : ਪੰਡੋਰੀ
ਸਿਹਤ ਯੋਜਨਾ ਤਹਿਤ ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ : ਪੰਡੋਰੀ
Publish Date: Fri, 30 Jan 2026 08:24 PM (IST)
Updated Date: Fri, 30 Jan 2026 08:25 PM (IST)
ਸ਼ਾਹਕੋਟ ’ਚ ਕਾਰਡ ਬਣਾਉਣ ਦੀ ਕਰਵਾਈ ਰਸਮੀ ਸ਼ੁਰੂਆਤ
ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ: ਭਗਵੰਤ ਮਾਨ ਸਰਕਾਰ ਵੱਲੋਂ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਯੋਜਨਾ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੀ ਲੜੀ ਤਹਿਤ ਹਲਕਾ ਇੰਚਾਰਜ ਪਰਮਿੰਦਰ ਸਿੰਘ ਪੰਡੋਰੀ ਵੱਲੋਂ ਲੋਕਾਂ ਦੇ ਕਾਰਡ ਬਣਾਉਣ ਲਈ ਪਰਚੀਆਂ ਕੱਟਣ ਦੀ ਰਸਮੀ ਸ਼ੁਰੂਆਤ ਕੀਤੀ ਗਈ। ਗੱਲਬਾਤ ਕਰਦਿਆਂ ਹਲਕਾ ਇੰਚਾਰਜ ਪੰਡੋਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਾਰੇ ਵਰਗਾਂ ਨੂੰ ਧਿਆਨ ਵਿਚ ਰੱਖਦਿਆਂ ਵੱਡੇ ਫੈਸਲੇ ਲਏ ਹਨ। ਮੁੱਖ ਮੰਤਰੀ ਸਿਹਤ ਯੋਜਨਾ ਨਾਲ ਹਰ ਪਰਿਵਾਰ ਨੂੰ ਵੱਡੀ ਸਹੂਲਤ ਮਿਲੀ ਹੈ। ਹੁਣ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਨੂੰ ਇਲਾਜ ਲਈ ਆਪਣੀ ਜੇਬ ਵਿੱਚੋਂ ਪੈਸੇ ਖਰਚਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਵਿਸ਼ੇਸ਼ ਮਸ਼ੀਨਾਂ ਰਾਹੀਂ ਲਾਭਪਾਤਰੀਆਂ ਦੀਆਂ ਪਰਚੀਆਂ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਯੋਜਨਾ ਨਾਲ ਕੋਈ ਵੀ ਵਿਅਕਤੀ ਪੈਸੇ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ। ਇਸ ਮੌਕੇ ਬਲਾਕ ਪ੍ਰਧਾਨ ਤੇ ਐੱਮਸੀ ਪ੍ਰਵੀਨ ਗਰੋਵਰ, ਪਰਮਿੰਦਰ ਸਿੰਘ ਪੀਏ, ਮੀਡੀਆ ਇੰਚਾਰਜ ਪਰਮਵੀਰ ਸਿੰਘ ਪੰਮਾ, ਰੂਪ ਲਾਲ ਸ਼ਰਮਾ, ਪ੍ਰਦੀਪ ਕੁਮਾਰ, ਦਿਆਲਾ ਗਿੱਲ, ਜਤਿੰਦਰ ਕੁਮਾਰ, ਅਕਾਸ਼ ਨਾਹਰ, ਸੈਂਟਰ ਇੰਚਾਰਜ ਨਿਸ਼ਾਂਤ ਗੋਇਲ, ਨਵੀਨ ਅਰੋੜਾ ਆਦਿ ਹਾਜ਼ਰ ਸਨ।