ਸਿਆਸਤਦਾਨਾਂ ਦੀਆਂ ਗੱਲਾਂ ’ਚ ਨਾ ਆਵੇ ਸਿੱਖ ਭਾਈਚਾਰਾ
ਬੰਦੀ ਸਿੰਘਾਂ ਤੇ ਐੱਮਪੀ ਦੀ ਰਿਹਾਈ ਤੋਂ ਬਿਨਾਂ ਕੋਈ ਵੀ ਪਾਰਟੀ ਸਿੱਖ
Publish Date: Mon, 16 Mar 2026 06:20 PM (IST)
Updated Date: Mon, 16 Mar 2026 06:22 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਵੱਖ-ਵੱਖ ਪਾਰਟੀਆਂ ਦੇ ਆਗੂ ਪੰਜਾਬ ਆ ਕੇ ਆਪਣੇ ਆਪ ਨੂੰ ਸਿੱਖ ਕੌਮ ਦਾ ਹਮਦਰਦ ਹੋਣ ਦਾ ਦਿਖਾਵਾ ਕਰਕੇ ਸਿੱਖ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਵਿਚਾਰ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ ਤੇ ਗੁਰਵਿੰਦਰ ਸਿੰਘ ਨਾਗੀ ਸਾਂਝੇ ਬਿਆਨ ਰਾਹੀਂ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਰਾਜਨੀਤਕ ਪਾਰਟੀਆਂ ਸਿੱਖ ਵੋਟਾਂ ਲੈਣ ਦੀ ਕੋਸ਼ਿਸ਼ ਕਰ ਰਹੀਆਂ ਹਨ ਤੇ ਤਰ੍ਹਾਂ-ਤਰ੍ਹਾਂ ਦੇ ਝੂਠੇ ਲਾਰੇ ਲਾਏ ਜਾ ਰਹੇ ਹਨ ਪਰ ਬੰਦੀ ਸਿੰਘ ਆਪਣੀ ਸਜ਼ਾ ਤੋਂ ਕਿਤੇ ਵੱਧ ਸਮੇਂ ਤੋਂ ਜੇਲ੍ਹਾਂ ’ਚ ਬੰਦ ਹਨ, ਜਿਨ੍ਹਾਂ ਦੀ ਰਿਹਾਈ ਤੇ ਐੱਮਪੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਤੋਂ ਬਿਨਾਂ ਕੋਈ ਵੀ ਪਾਰਟੀ ਸਿੱਖ ਧਰਮ ਦੀਆਂ ਵੋਟਾਂ ਹਾਸਲ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਦੇ ਮੁਲਜ਼ਮ ਸ਼ਰੇਆਮ ਬਾਹਰ ਘੁੰਮ ਰਹੇ ਹਨ ਉਨ੍ਹਾਂ ’ਤੇ ਕਾਰਵਾਈ ਕਰਨ ਦੀ ਕੋਈ ਪਾਰਟੀ ਗੱਲ ਨਹੀਂ ਕਰ ਰਹੀ।