- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਡਵੋਕੇਟ ਨਕੁਲ ਕੋਹਲੀ ਦੇ ਪਰਿਵਾਰ ’ਤੇ ਹਮਲੇ ਦੇ ਰੋਸ ਵਜੋਂ ਰੱਖਿਆ ‘ਨੋ ਵਰਕ ਡੇਅ’

ਚੰਦੀਪ ਭੱਲਾ, ਪੰਜਾਬੀ ਜਾਗਰਣ, ਜਲੰਧਰ
ਐਡਵੋਕੇਟ ਨਕੁਲ ਕੋਹਲੀ ਦੇ ਪਰਿਵਾਰ ’ਤੇ ਹੋਏ ਹਮਲੇ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ ਜਲੰਧਰ ਵੱਲੋਂ ‘ਨੋ ਵਰਕ ਡੇਅ’ ਕਰਕੇ ਕੰਮਕਾਜ ਠੱਪ ਰੱਖਿਆ ਗਿਆ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਰਤਨ ਦੂਆ, ਸਕੱਤਰ ਅਮਰਿੰਦਰ ਸਿੰਘ ਥਿੰਦ, ਸਾਬਕਾ ਪ੍ਰਧਾਨ ਰਾਜ ਕੁਮਾਰ ਭੱਲਾ ਨੇ ਦੱਸਿਆ ਕਿ ਇਸ ਸਬੰਧੀ 13 ਨਵੰਬਰ ਨੂੰ ਥਾਣਾ 8 ਵਿਖੇ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਅਜੇ ਤੱਕ ਪੁਲਿਸ ਵੱਲੋਂ ਹਮਲਾ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ ਜਿਸ ਕਰਕੇ ਸਾਰੇ ਵਕੀਲ ਭਾਈਚਾਰੇ ’ਚ ਕਾਫੀ ਰੋਸ ਹੈ ਤੇ ਵਕੀਲਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੋਸ਼ੀਆਂ ਨੂੰ ਪੁਲਿਸ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰੇ ਨਹੀਂ ਤਾਂ ਉਹ ਤਿੱਖੇ ਸੰਘਰਸ਼ ਨੂੰ ਮਜਬੂਰ ਹੋਣਗੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਐਡਵੋਕੇਟ ਨਕੁਲ ਕੋਹਲੀ ਦੇ ਪਰਿਵਾਰ ਨੂੰ ਸੁਰੱਖਿਆ ਦਿੱਤੀ ਜਾਵੇ। ਪੁਲਿਸ ਨੂੰ ਪਹਿਲਾਂ ਹੀ ਇਸ ਪਰਿਵਾਰ ਨੂੰ ਸੁਰੱਖਿਆ ਦੇਣੀ ਚਾਹੀਦੀ ਪਰ ਅਜਿਹਾ ਨਾ ਕਰਕੇ ਪੁਲਿਸ ਨੇ ਢਿੱਲੀ ਕਾਰਵਾਈ ਦਾ ਸਬੂਤ ਦਿੱਤਾ ਹੈ। ਇਸ ਮੌਕੇ ਸਾਬਕਾ ਪ੍ਰਧਾਨ ਐਡਵੋਕੇਟ ਅਦਿੱਤਿਆ ਜੈਨ, ਐਡਵੋਕੇਟ ਓਮ ਪਰਕਾਸ਼ ਸ਼ਰਮਾ, ਐਡਵੋਕੇਟ ਜੇਪੀ ਸਿੰਘ, ਐਡਵੋਕੇਟ ਰਾਕੇਸ਼ ਧੀਰ, ਐਡਵੋਕੇਟ ਜਗਪਾਲ ਧੁੱਪੜ, ਐਡਵੋਕੇਟ ਕੁਨਾਲ ਕੋਹਲੀ, ਐਡਵੋਕੇਟ ਸੰਨ੍ਹੀ ਕੁਮਾਰ, ਐਡਵੋਕੇਟ ਕਰਮਪਾਲ ਸਿੰਘ ਗਿੱਲ, ਐਡਵੋਕੇਟ ਤੇਜਿੰਦਰ ਸਿੰਘ ਧਾਲੀਵਾਲ, ਐਡਵੋਕੇਟ ਜਤਿੰਦਰ ਅਰੋੜਾ, ਐਡਵੋਕੇਟ ਸੰਜੀਵ ਬਾਂਸਲ, ਐਡਵੋਕੇਟ ਸੰਦੀਪ ਕੁਮਾਰ, ਐਡਵੋਕੇਟ ਏਰਿਕ ਕੁਮਾਰ,ਐਡਵੋਕੇਟ ਪ੍ਰਿਤਪਾਲ ਸਿੰਘ ਐਡਵੋਕੇਟ ਸੁਦੇਸ਼ ਕੁਮਾਰੀ ਸਮੇਤ ਵੱਡੀ ਗਿਣਤੀ ’ਚ ਵਕੀਲ ਮੈਂਬਰ ਮੌਜੂਦ ਸਨ।