- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਾਵਰਕਾਮ ਨੂੰ ਲਗਾਤਾਰ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਟੋਲ ਫਰੀ ਨੰਬਰ ਬਿਜ਼ੀ ਹੋਣ ਕਾਰਨ ਬਿਜਲੀ ਬੰਦ ਹੋਣ ਦੀ ਸ਼ਿਕਾਇਤ ਦਰਜ ਨਹੀਂ ਹੋ ਰਹੀ। ਇਸ ਸਮੱਸਿਆ ਦੇ ਹੱਲ ਲਈ ਹੁਣ ਐੱਸਐੱਮਐੱਸ ਅਤੇ ਵਟਸਐਪ ਸੇਵਾ ਵੀ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।

ਜਾਗਰਣ ਸੰਵਾਦਦਾਤਾ, ਜਲੰਧਰ : ਹੁਣ ਬਿਜਲੀ ਬੰਦ ਹੋਣ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਲਈ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਾਵਰਕਾਮ ਨੇ ਖਪਤਕਾਰਾਂ ਦੀ ਸਹੂਲਤ ਲਈ ਟੋਲ ਫਰੀ ਨੰਬਰ ਦੇ ਨਾਲ-ਨਾਲ ਵ੍ਹਟਸਐਪ ਨੰਬਰ ਵੀ ਜਾਰੀ ਕਰ ਦਿੱਤਾ ਹੈ।
ਪਾਵਰਕਾਮ ਨੂੰ ਲਗਾਤਾਰ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਟੋਲ ਫਰੀ ਨੰਬਰ ਬਿਜ਼ੀ ਹੋਣ ਕਾਰਨ ਬਿਜਲੀ ਬੰਦ ਹੋਣ ਦੀ ਸ਼ਿਕਾਇਤ ਦਰਜ ਨਹੀਂ ਹੋ ਰਹੀ। ਇਸ ਸਮੱਸਿਆ ਦੇ ਹੱਲ ਲਈ ਹੁਣ ਐੱਸਐੱਮਐੱਸ ਅਤੇ ਵਟਸਐਪ ਸੇਵਾ ਵੀ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਖਪਤਕਾਰਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।
ਜਲੰਧਰ ਸਰਕਲ ਵਿੱਚ ਰੋਜ਼ਾਨਾ ਕਰੀਬ 400 ਤੋਂ 500 ਬਿਜਲੀ ਫਾਲਟ ਸਬੰਧੀ ਸ਼ਿਕਾਇਤਾਂ ਮਿਲ ਰਹੀਆਂ ਸਨ। ਕਈ ਖਪਤਕਾਰਾਂ ਦਾ ਕਹਿਣਾ ਸੀ ਕਿ ਫੋਨ ਰੁੱਝਿਆ ਹੋਣ ਕਾਰਨ ਉਨ੍ਹਾਂ ਦੀ ਸ਼ਿਕਾਇਤ ਦਰਜ ਹੀ ਨਹੀਂ ਹੋ ਸਕਦੀ ਸੀ।
ਬਿਜਲੀ ਬੰਦ ਹੋਣ ਦੀ ਸ਼ਿਕਾਇਤ ਇਸ ਤਰ੍ਹਾਂ ਕਰੋ ਦਰਜ :
ਖਪਤਕਾਰ ਟੋਲ ਫਰੀ ਨੰਬਰ 1912 ’ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
18001801512 ’ਤੇ ਮਿਸਡ ਕਾਲ ਕਰਕੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਟੋਲ ਨੰਬਰ 1912 ’ਤੇ ‘ਨੋ ਸਪਲਾਈ’ ਲਿਖ ਕੇ ਐੱਸਐੱਮਐੱਸ ਭੇਜਿਆ ਜਾ ਸਕਦਾ ਹੈ।
96461-01912 ’ਤੇ ਇਲਾਕੇ ਦਾ ਨਾਂ ਲਿਖ ਕੇ ਵਟਸਐਪ ਰਾਹੀਂ ਵੀ ਸ਼ਿਕਾਇਤ ਭੇਜੀ ਜਾ ਸਕਦੀ ਹੈ।
ਪਾਵਰਕਾਮ ਦੇ ਡਿਪਟੀ ਚੀਫ ਇੰਜਨੀਅਰ ਗੁਲਸ਼ਨ ਚੁਟਾਨੀ ਨੇ ਦੱਸਿਆ ਕਿ ਖਪਤਕਾਰਾਂ ਦੀ ਸਹੂਲਤ ਲਈ ਵਟਸਐਪ ਸੇਵਾ ਸ਼ੁਰੂ ਕੀਤੀ ਗਈ ਹੈ। ਸ਼ਿਕਾਇਤ ਦਾ ਨਿਪਟਾਰਾ ਹੋਣ ਮਗਰੋਂ ਖਪਤਕਾਰਾਂ ਨੂੰ ਮੋਬਾਈਲ ’ਤੇ ਸੁਨੇਹਾ ਵੀ ਭੇਜਿਆ ਜਾਵੇਗਾ।