ਗਿੱਲ ਪਰਿਵਾਰ ਵੱਲੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ
ਧਨੀ ਪਿੰਡ ਦੇ ਸਕੂਲ ’ਚ ਪ੍ਰਵਾਸੀ ਭਾਰਤੀ ਗਿੱਲ ਪਰਿਵਾਰ ਵੱਲੋਂ ਅੱਵਲ ਵਿਦਿਆਰਥੀਆਂ ਦਾ ਸਨਮਾਨ
Publish Date: Wed, 25 Mar 2026 07:52 PM (IST)
Updated Date: Wed, 25 Mar 2026 07:56 PM (IST)

ਸੰਗੀਤਾ ਸ਼ਰਮਾ, ਪੰਜਾਬੀ ਜਾਗਰਣ, ਜੰਡਿਆਲਾ ਮੰਜਕੀ : ਧਨੀ ਪਿੰਡ ਵਿਖੇ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ (ਸਟੇਟ ਅਵਾਰਡੀ) ਦੀ ਅਗਵਾਈ ਹੇਠ ਰਤਨ ਸਿੰਘ ਗਿੱਲ ਯਾਦਗਾਰੀ ਇਨਾਮ ਵੰਡ ਸਮਾਗਮ ਕਰਵਾਇਆ। ਇਸ ਸਮਾਗਮ ਦੌਰਾਨ ਪਰਵਾਸੀ ਭਾਰਤੀ ਗਿੱਲ ਪਰਿਵਾਰ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਿਵਾਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ 30 ਹਜ਼ਾਰ ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਵੀ 30 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਭੇਟ ਕੀਤੀ ਗਈ। ਸਮਾਗਮ ਦੌਰਾਨ ਸਕੂਲ ਸਟਾਫ, ਪ੍ਰਬੰਧਕੀ ਕਮੇਟੀ ਤੇ ਗ੍ਰਾਮ ਪੰਚਾਇਤ ਵੱਲੋਂ ਗਿੱਲ ਪਰਿਵਾਰ ਦੇ ਮੈਂਬਰਾਂ ਨੂੰ ਦੁਸ਼ਾਲੇ ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਹਰਮੇਸ਼ ਲਾਲ ਘੇੜਾ ਨੇ ਗਿੱਲ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਜਾਣ ਵਾਲੇ ਇਨਾਮ ਵਿਦਿਆਰਥੀਆਂ ਲਈ ਮਾਲੀ ਸਹਾਇਤਾ ਦੇ ਨਾਲ-ਨਾਲ ਉਨ੍ਹਾਂ ਨੂੰ ਹੋਰ ਉੱਚੀ ਸਿੱਖਿਆ ਲਈ ਪ੍ਰੇਰਿਤ ਕਰਦੇ ਹਨ। ਸਰਪੰਚ ਬਲਕਾਰ ਸਿੰਘ ਕੂਨਰ ਨੇ ਵੀ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਕਸ਼ਮੀਰ ਸਿੰਘ ਗਿੱਲ, ਅਮਰੀਕ ਸਿੰਘ ਗਿੱਲ, ਮਹਿੰਦਰ ਸਿੰਘ ਗਿੱਲ, ਪਵਿੱਤਰ ਸਿੰਘ ਗਿੱਲ, ਬਚਿੱਤਰ ਸਿੰਘ ਗਿੱਲ, ਪਰਵਾਜ਼ ਸਿੰਘ ਗਿੱਲ, ਲਛਮਣ ਦਾਸ ਟੋਨੀ, ਦਲਵੀਰ ਸਿੰਘ ਗੋਲਡੀ, ਰੇਸ਼ਮ ਲਾਲ ਪੰਚ, ਗੁਰਮੀਤ ਰਾਮ (ਸਾਬਕਾ ਸਰਪੰਚ), ਕਰਤਾਰ ਸਿੰਘ ਸਫ਼ਰੀ, ਵਿਦਿਆ ਸਾਗਰ, ਰਾਮ ਦਿਆਲ, ਚਰਨਜੀਤ (ਹੈਡਮਾਸਟਰ), ਵਾਈਸ ਪ੍ਰਿੰਸੀਪਲ ਰਿਸ਼ੀ ਕੁਮਾਰ, ਲੈਕਚਰਾਰ ਕੁਲਵੰਤ ਰਾਮ, ਲੈਕਚਰਾਰ ਤੀਰਥ ਸਿੰਘ ਬਾਸੀ, ਮੁਨੀਸ਼ ਕੁਮਾਰ, ਜਸਵਿੰਦਰ ਸਾਂਪਲਾ, ਸੀਮਾ ਦੇਵੀ, ਅੰਸ਼ੂ ਸੱਭਰਵਾਲ, ਸਰੁਚੀ ਲੂਥਰਾ, ਸੁਖਵੀਰ ਕੌਰ, ਰਾਹੁਲ, ਰਜਨੀ ਸੂਦ ਤੇ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।