ਰਾਕੇਸ਼ ਗਾਂਧੀ, ਜਲੰਧਰ : ਥਾਣਾ ਬਾਰਾਦਰੀ ਦੀ ਪੁਲਿਸ ਵੱਲੋਂ ਜਦੋਂ ਇਕ ਐੱਨਆਰਆਈ ਨੂੰ ਸ਼ਰਾਬ ਦੇ ਨਸ਼ੇ 'ਚ ਧੁੱਤ ਡਰਾਈਵਿੰਗ ਦੌਰਾਨ ਕਈਆਂ ਨੂੰ ਠੋਕੇ ਜਾਣ 'ਤੇ ਫੜ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਹਵਾਲਾਤ 'ਚ ਡੱਕਿਆ ਤਾਂ ਉਹ ਪੁਲਿਸ ਮੁਲਾਜ਼ਮਾਂ ਨੂੰ ਹੀ ਗਾਲ੍ਹਾਂ ਕੱਢਣ ਲੱਗ ਪਿਆ। ਥਾਣਾ ਮੁਖੀ ਨੂੰ ਵੀ ਦੇਖ ਲੈਣ ਦੀਆਂ ਧਮਕੀਆਂ ਦਿੰਦੇ ਹੋਏ ਗਾਲ੍ਹਾਂ ਕੱਢਣ ਲੱਗ ਪਿਆ, ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ।

ਜਾਣਕਾਰੀ ਅਨੁਸਾਰ ਥਾਣਾ ਬਾਰਾਦਰੀ ਦੀ ਪੁਲਿਸ ਨੂੰ ਕੰਟਰੋਲ ਰੂਮ ਤੋਂ ਇਹ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਮਰਸਡੀਜ਼ ਗੱਡੀ 'ਚ ਨਸ਼ੇ ਦੀ ਹਾਲਤ 'ਚ ਚਲਾ ਰਿਹਾ ਹੈ ਅਤੇ ਉਸ ਨੇ ਕਈ ਲੋਕਾਂ ਨੂੰ ਟੱਕਰ ਮਾਰੀ ਹੈ ਜਿਸ ਵਿਚ ਪੁਲਿਸ ਦੇ ਇਕ ਏਐਸਆਈ ਦੀ ਵੀ ਲੱਤ ਟੁੱਟ ਗਈ ਹੈ। ਸੂਚਨਾ ਤੋਂ ਬਾਅਦ ਪੁਲਿਸ ਪਾਰਟੀ ਨੇ ਪਿੱਛਾ ਕਰ ਕੇ ਐੱਨਆਰਆਈ ਜਸਕਰਨ ਸਿੰਘ ਵਾਸੀ ਮਾਡਲ ਟਾਊਨ ਜਿਹੜਾ ਕਿ ਅਮਰੀਕਾ ਦੇ ਟੈਕਸਾਸ ਸ਼ਹਿਰ 'ਚ ਇੰਜੀਨੀਅਰਿੰਗ ਦਾ ਵਿਦਿਆਰਥੀ ਹੈ, ਨੂੰ ਪੀਏਪੀ ਚੌਕ ਲਾਗਿਓਂ ਕਾਬੂ ਕਰ ਲਿਆ ਅਤੇ ਉਸ ਦੇ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਆਦਿ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਜਦੋਂ ਪੁਲਿਸ ਨੇ ਉਸ ਨੂੰ ਹਵਾਲਾਤ 'ਚ ਰੱਖਿਆ ਤਾਂ ਉਹ ਪੁਲਿਸ ਮੁਲਾਜ਼ਮਾਂ ਨੂੰ ਹੀ ਗਾਲ੍ਹਾਂ ਕੱਢਣ ਲੱਗ ਪਿਆ। ਥਾਣਾ ਮੁਖੀ ਨੂੰ ਵੀ ਦੇਖ ਲੈਣ ਦੀਆਂ ਧਮਕੀਆਂ ਦੇਣ ਲੱਗ ਪਿਆ। ਉਕਤ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਗਈ।

Posted By: Seema Anand