ਐੱਨਐੱਸ ਕਾਨਵੈਂਟ ਹਾਈ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਐੱਨਐੱਸ ਕਾਨਵੈਂਟ ਹਾਈ ਸਕੂਲ ਲੋਹੀਆਂ ਖ਼ਾਸ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sun, 12 Apr 2026 07:11 PM (IST)
Updated Date: Mon, 13 Apr 2026 04:14 AM (IST)
ਸੁਰਜੀਤ ਸਿੰਘ ਜੰਮੂ, ਪੰਜਾਬੀ ਜਾਗਰਣ, ਲੋਹੀਆਂ ਖ਼ਾਸ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅੱਠਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਦੌਰਾਨ ਐੱਨਐੱਸ ਕਾਨਵੈਂਟ ਹਾਈ ਸਕੂਲ ਲੋਹੀਆਂ ਖ਼ਾਸ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ। ਮੈਨੇਜਿੰਗ ਡਾਇਰੈੱਕਟਰ ਰੇਨੂੰ ਬਾਲਾ ਤੇ ਪ੍ਰਿੰਸੀਪਲ ਚਰਨਜੀਤ ਕੌਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੀਤੇਸ਼ਵਰਜੀਤ ਕੌਰ ਪੁੱਤਰੀ ਅਮਨਦੀਪ ਸਿੰਘ ਨੇ 600 ’ਚੋਂ 502 ਅੰਕ ਪ੍ਰਾਪਤ ਕਰਦਿਆਂ ਸਕੂਲ ਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜਗਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਨੇ 600 ’ਚੋਂ 499 ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਤੇ ਵੰਸ਼ ਵਰਮਾ ਪੁੱਤਰ ਰੋਸ਼ਨ ਲਾਲ ਨੇ 600 ’ਚੋਂ 498 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਨੇ ਇਸ ਚੰਗੇ ਨਤੀਜੇ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਤੇ ਮਿਹਨਤੀ ਸਟਾਫ਼ ਨੂੰ ਦਿੱਤਾ ਹੈ। ਇਸ ਮੌਕੇ ਗੀਤੇਸ਼ਵਰਜੀਤ ਕੌਰ ਨੇ ਵਿਦਿਆਰਥੀਆਂ ਦਾ ਮੂੰਹ ਵੀ ਮਿੱਠਾ ਕਰਵਾਇਆ।