- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਨੀਵਰਸਿਟੀ ਕਾਲਜ ਵਿੱਚ ਐਨ ਐਸ ਐਸ ਦਿਵਸ ਮਨਾਇਆ

ਤੇਜਿੰਦਰ ਦੌਰ ਥਿੰਦ, ਪੰਜਾਬੀ ਜਾਗਰਣ, ਜਲੰਧਰ,
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਲਾਡੋਵਾਲੀ ਰੋਡ ਵਿਖੇ ਐਨ ਐਸ ਐਸ ਦਿਵਸ ਮਨਾਇਆ ਗਿਆ। ਕਾਲਜ ਦੀ ਓ.ਐੱਸ.ਡੀ. ਪ੍ਰੋ. (ਡਾ.) ਨਵਜੋਤ ਕੌਰ ਨੇ ਵਿਦਿਆਰਥੀਆਂ ਨੂੰ ਨੈਸ਼ਨਲ ਸਰਵਿਸ ਸਕੀਮ ਦੇ ਇਤਿਹਾਸ, ਉਦੇਸ਼ਾਂ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋ. (ਡਾ.) ਨਵਜੋਤ ਕੌਰ ਨੇ ਕਿਹਾ ਕਿ ਕਾਲਜ ਜੀਵਨ ਨੌਜਵਾਨਾਂ ਲਈ ਸਮਾਜ ਸੇਵਾ ਨਾਲ ਜੁੜਨ ਦਾ ਮਹੱਤਵਪੂਰਨ ਮੌਕਾ ਹੁੰਦਾ ਹੈ। ਐਨ ਐਸ ਐਸ ਰਾਹੀਂ ਵਿਦਿਆਰਥੀ ਸਮਾਜਿਕ ਜਾਗਰੂਕਤਾ ਮੁਹਿੰਮਾਂ, ਸਫ਼ਾਈ ਅਭਿਆਨਾਂ, ਵਾਤਾਵਰਨ ਸੰਭਾਲ, ਸਿਹਤ ਜਾਗਰੂਕਤਾ ਅਤੇ ਹੋਰ ਲੋਕ ਭਲਾਈ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ ਨੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਐਨ ਐਸ ਐਸ ਦੀਆਂ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਨੇ ਇਹ ਸੰਦੇਸ਼ ਦਿੱਤਾ ਕਿ ਐਨ ਐਸ ਐਸ ਸਿਰਫ਼ ਵਿਦਿਆਰਥੀ ਗਤੀਵਿਧੀ ਨਹੀਂ, ਸਗੋਂ ‘ਸੇਵਾ ਰਾਹੀਂ ਸਿੱਖਿਆ’ ਦਾ ਇੱਕ ਮਹੱਤਵਪੂਰਨ ਮਾਧਿਅਮ ਹੈ, ਜੋ ਨੌਜਵਾਨਾਂ ਨੂੰ ਸਮਾਜ ਅਤੇ ਦੇਸ਼ ਦੀ ਭਲਾਈ ਲਈ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਪ੍ਰੇਰਿਤ ਕਰਦਾ ਹੈ।