- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਇਲਪੁਰ ਖਾਲਸਾ ਕਾਲਜ ਵੱਲੋਂ ਐਨ.ਐਸ.ਐਸ. ਸਥਾਪਨਾ ਦਿਵਸ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ
ਲਾਇਲਪੁਰ ਖਾਲਸਾ ਕਾਲਜ ਦੀ ਐਨ.ਐਸ.ਐਸ. ਇਕਾਈ ਨੇ ਕਾਲਜ ਕੈਂਪਸ ਵਿੱਚ ਪੋਸ਼ਣ ਅਤੇ ਖੁਰਾਕ ਬਾਰੇ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਕੇ ਐਨ.ਐਸ.ਐਸ. ਸਥਾਪਨਾ ਦਿਵਸ ਮਨਾਇਆ। ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਐਨ.ਐਸ.ਐਸ.ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਰਾਜ ਅਤੇ ਰਾਸ਼ਟਰੀ ਪੱਧਰ ਦੇ ਕੈਂਪਾਂ ਵਿੱਚ ਵਲੰਟੀਅਰਾਂ ਨੂੰ ਭੇਜਣ ਅਤੇ ਜਾਗਰੂਕਤਾ ਪ੍ਰੋਗਰਾਮਾਂ ਤੇ ਰੈਲੀਆਂ ਦਾ ਆਯੋਜਨ ਕਰਨ ਰਾਹੀਂ ਕਾਲਜ ਦੀ ਐਨ.ਐਸ.ਐਸ. ਇਕਾਈ ਦੇ ਲਗਾਤਾਰ ਯਤਨਾਂ ਦੀ ਸ਼ਲਾਘਾ ਕੀਤੀ। ਇਸ ਸਮਾਗਮ ਦੇ ਮੁੱਖ ਬੁਲਾਰੇ, ਸਰਕਾਰੀ ਕਾਲਜ ਹੁਸ਼ਿਆਰਪੁਰ ਤੋਂ ਡਾ. ਤਜਿੰਦਰ ਕੌਰ ਨੇ ਸੰਤੁਲਿਤ ਖੁਰਾਕ ਦੀ ਮਹੱਤਤਾ ਅਤੇ ਇਸ ਦੇ ਸਕਾਰਾਤਮਕ ਨਤੀਜਿਆਂ ਬਾਰੇ ਚਾਨਣਾ ਪਾਇਆ। ਮੁੱਖ ਪ੍ਰੋਗਰਾਮ ਅਧਿਕਾਰੀ ਪ੍ਰੋ. ਸਤਪਾਲ ਸਿੰਘ ਨੇ ਨਵੇਂ ਵਲੰਟੀਅਰਾਂ ਨੂੰ ਐਨ.ਐਸ.ਐਸ. ਦੇ ਇਤਿਹਾਸ, ਟੀਚਿਆਂ, ਉਦੇਸ਼ਾਂ ਅਤੇ ਇੱਕ ਵਲੰਟੀਅਰ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਪ੍ਰੋ. ਸਤਪਾਲ ਸਿੰਘ ਨੇ ਮੁੱਖ ਬੁਲਾਰੇ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਡਾ. ਉਪਮਾ ਅਰੋੜਾ, ਡਾ. ਹੇਮਿੰਦਰ ਸਿੰਘ ਅਤੇ ਐਨ.ਐਸ.ਐਸ. ਪ੍ਰੋਗਰਾਮ ਅਧਿਕਾਰੀ ਡਾ. ਰੰਜੂ ਮਹਾਜਨ, ਡਾ. ਹਰਸ਼ਵੀਰ ਕੌਰ ਅਤੇ ਡਾ. ਨਵਨੀਤ ਕੌਰ ਵੀ ਮੌਜੂਦ ਸਨ।