ਪ੍ਰੋਗਰਾਮ ਅਫਸਰ ਸੁਖਵਿੰਦਰ ਕੁਮਾਰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ
ਸਕੂਲ ਆਫ ਐਮੀਨੈਸ ਦੇ ਐੱਨਐੱਸਐੱਸ ਪ੍ਰੋਗਰਾਮ ਅਫਸਰ ਸੁਖਵਿੰਦਰ ਕੁਮਾਰਨੂੰ ਪ੍ਰਸੰਸਾ ਪੱਤਰ ਨਾਲ ਸਨਮਾਨ
Publish Date: Sat, 28 Mar 2026 10:26 PM (IST)
Updated Date: Sat, 28 Mar 2026 10:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ: ਸਕੂਲ ਆਫ ਐਮੀਨੈੱਸ ਦੇ ਐੱਨਐੱਸਐੱਸ ਪ੍ਰੋਗਰਾਮ ਅਫਸਰ ਤੇ ਲੈਕਚਰਾਰ ਸੁਖਵਿੰਦਰ ਕੁਮਾਰ ਨੂੰ ਮਾਈ ਭਾਰਤ ਸੈਂਟਰ, ਯੁਵਕ ਸੇਵਾਵਾਂ ਤੇ ਖੇਡਾਂ ਵਿਭਾਗ, ਭਾਰਤ ਸਰਕਾਰ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਕੌਮਾਂਤਰੀ ਯੋਗਾ ਦਿਵਸ, ਨਸ਼ਾ ਵਿਰੋਧੀ ਦਿਵਸ, ਕੌਮਾਂਤਰੀ ਯੁਵਕ ਦਿਵਸ, ‘ਸਵੱਛਤਾ ਹੀ ਸੇਵਾ ਹੈ’, ਸੰਵਿਧਾਨ ਦਿਵਸ, ਸਰਦਾਰ ਵੱਲਭ ਭਾਈ ਪਟੇਲ ਪੈਦਲ ਯਾਤਰਾ, ਕੌਮਾਂਤਰੀ ਮਹਿਲਾ ਦਿਵਸ ਤੇ ਬਲਾਕ ਤੇ ਜ਼ਿਲਾ ਪੱਧਰੀ ਖੇਡ ਦਿਵਸ ’ਚ ਉਤਸ਼ਾਹ ਪੂਰਨ ਵਲੰਟੀਅਰ ਸੇਵਾਵਾਂ ਲਈ ਦਿੱਤਾ ਗਿਆ। ਸੁਖਵਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਯੁਵਕ ਸਰਗਰਮੀਆਂ ਨਾਲ ਜੋੜਨ ਤੇ ਨਿਰੋਏ ਸਮਾਜ ਦੇ ਨਿਰਮਾਣ ’ਚ ਅਹਿਮ ਭੂਮਿਕਾ ਨਿਭਾਉਣ ’ਚ ਯੋਗਦਾਨ ਦਿੱਤਾ। ਉਨ੍ਹਾਂ ਨੇ ਡਿਪਟੀ ਡਾਇਰੈਕਟਰ ਰਸ਼ਮੀਤ ਕੌਰ ਤੇ ਵਿਭਾਗ ਦਾ ਵਿਸ਼ੇਸ਼ ਧੰਨਵਾਦ ਕੀਤਾ ਤੇ ਭਵਿੱਖ ’ਚ ਇਨ੍ਹਾਂ ਪ੍ਰੋਗਰਾਮਾਂ ਨੂੰ ਉਤਸ਼ਾਹ ਪੂਰਨ ਤਰੀਕੇ ਨਾਲ ਅੱਗੇ ਚਲਾਉਣ ਦਾ ਅਹਿਦ ਕੀਤਾ। ਸਕੂਲ ਦੇ ਪ੍ਰਿੰਸੀਪਲ ਡਾ. ਯੋਗੇਸ਼ ਕੁਮਾਰ ਨੇ ਵੀ ਉਨ੍ਹਾਂ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ।