- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਦਰਜ਼ ਪ੍ਰਾਈਡ ਸਕੂਲ ਮਲਸੀਆਂ ਦੀ ਐੱਨਐੱਸਐੱਸ ਯੂਨਿਟ ਟ੍ਰੈਕਿੰਗ ਕੈਂਪ ਲਈ ਰਵਾਨਾ

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਦੀ ਐੱਨਐੱਸਐੱਸ ਯੂਨਿਟ ਦੇ ਵਿਦਿਆਰਥੀ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਡੇਰਹੀਆਂ (ਹੁਸ਼ਿਆਰਪੁਰ) ਵਿਖੇ ਲਗਾਏ ਜਾ ਰਹੇ ਪੰਜ ਰੋਜ਼ਾ ਐਡਵੈਂਚਰ ਤੇ ਹਾਈਕਿੰਗ-ਟ੍ਰੈਕਿੰਗ ਕੈਂਪ ਵਿਚ ਭਾਗ ਲੈਣ ਲਈ ਰਵਾਨਾ ਹੋਏ। ਚੇਅਰਪਰਸਨ ਕੁਮਾਰੀ ਅਰੁਣ ਜੱਸਲ, ਪ੍ਰਿੰਸੀਪਲ ਰਜਨੀ ਬਾਲਾ ਤੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਸੌਰਵ ਦਾਦਰੀਆ ਨੇ ਦੱਸਿਆ ਕਿ ਇਸ ਪੰਜ ਰੋਜ਼ਾ ਕੈਂਪ ਵਿਚ ਸਕੂਲ ਦੇ ਵਿਦਿਆਰਥੀ ਮੋਨਿਸ਼, ਦਿਵਿਆਂਸ਼, ਯਤਿਸ਼, ਹੈਰੀ ਸਿੰਘ, ਨਵਦੀਪ, ਸਿਮਰਨਜੀਤ, ਤੇਜਪ੍ਰਤਾਪ, ਗੁਰਮਾਨਦੀਪ, ਗੁਰਾਂਸ਼ਪ੍ਰੀਤ, ਯਸ਼ ਕੁਮਾਰ, ਸੁਖਮੀਤ, ਵਿਵੇਕ, ਦੀਪਕ ਅਤੇ ਗੁਰਸ਼ਾਨ ਹਿੱਸਾ ਲੈ ਰਹੇ ਹਨ। ਕੈਂਪ ਦੌਰਾਨ ਵਿਦਿਆਰਥੀਆਂ ਦੇ ਦਿਨ ਦੀ ਸ਼ੁਰੂਆਤ ਪੀਟੀ ਅਤੇ ਯੋਗ ਅਭਿਆਸ ਨਾਲ ਹੋਵੇਗੀ। ਨਾਸ਼ਤੇ ਉਪਰੰਤ ਵਿਦਿਆਰਥੀਆਂ ਨੂੰ ਪਹਾੜੀ ਇਲਾਕਿਆਂ ਵਿਚ ਟ੍ਰੈਕਿੰਗ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਵੱਖ-ਵੱਖ ਐਡਵੈਂਚਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ ਤੇ ਦੁਪਹਿਰ ਦੇ ਖਾਣੇ ਤੋਂ ਬਾਅਦ ਸ਼ਾਮ ਨੂੰ ਸਪੋਰਟਸ ਤੇ ਖੇਡ ਮੁਕਾਬਲੇ ਕਰਵਾਏ ਜਾਣਗੇ। ਕੈਂਪ ਦੀ ਸਮਾਪਤੀ ਉਪਰੰਤ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸਟੇਟ ਲੈਵਲ ਦੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ।