ਐੱਨਐੱਸਐੱਸ ਯੂਨਿਟ ਵੱਲੋਂ ਐਡਵੈਂਚਰ ਕੈਂਪ ’ਚ ਸ਼ਮੂਲੀਅਤ
ਐੱਨਐੱਸਐੱਸ ਯੂਨਿਟ ਵੱਲੋਂ ਪੰਜ ਰੋਜ਼ਾ ਐਡਵੈਂਚਰ ਕੈਂਪ ਚ ਸ਼ਮੂਲੀਅਤ
Publish Date: Tue, 03 Mar 2026 08:04 PM (IST)
Updated Date: Tue, 03 Mar 2026 08:08 PM (IST)

ਪ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਸ਼ਾਹਕੋਟ : ਚੇਅਰਪਰਸਨ ਅਰੁਣ ਜੱਸਲ ਤੇ ਪ੍ਰਿੰਸੀਪਲ ਰਜਨੀ ਬਾਲਾ ਦੀ ਅਗਵਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ, ਮਲਸੀਆਂ ਦੀ ਐੱਨਐੱਸਐੱਸ ਯੂਨਿਟ ਵੱਲੋਂ ਪੱਲਣਪੁਰ (ਚੰਡੀਗੜ੍ਹ) ਵਿਖੇ ਲਗਾਏ ਗਏ ਪੰਜ ਰੋਜ਼ਾ ਐਡਵੈਂਚਰ/ਹਾਈਕਿੰਗ ਟ੍ਰੈਕਿੰਗ ਕੈਂਪ ’ਚ ਹਿੱਸਾ ਲਿਆ ਗਿਆ। ਯੂਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਕਰਵਾਏ ਇਸ ਰਾਜ ਪੱਧਰੀ ਕੈਂਪ ਵਿੱਚ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਹਰੀਹਰ ਸ਼ਰਮਾ, ਸੁਖਪ੍ਰੀਤ ਸਿੰਘ, ਮਨਵੀਰ ਸਿੱਧੂ, ਦਮਨ ਕੁਮਾਰ ਤੇ ਹਰਮਨ ਨੰਦਾ ਹਿੱਸਾ ਲੈ ਰਹੇ ਹਨ। ਕੈਂਪ ਦੌਰਾਨ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਰੋਜ਼ਾਨਾ ਗਤੀਵਿਧੀਆਂ ਦਾ ਨਿਰੀਖਣ ਕਰਨਗੇ। ਸਕੂਲ ਦੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਸੌਰਵ ਦਾਦਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਦੇ ਦਿਨ ਦੀ ਸ਼ੁਰੂਆਤ ਪੀਟੀ ਤੇ ਯੋਗ ਅਭਿਆਸ ਨਾਲ ਹੁੰਦੀ ਹੈ, ਉਪਰੰਤ ਵਿਦਿਆਰਥੀ ਪਹਾੜਾਂ ਵਿੱਚ ਰੋਜ਼ਾਨਾ 25-30 ਕਿੱਲੋਮੀਟਰ ਪੈਦਲ ਟ੍ਰੈਕਿੰਗ ਤੇ ਐਡਵੈਂਚਰ ਗਤੀਵਿਧੀਆਂ ਕਰਦੇ ਹਨ। ਸ਼ਾਮ ਦੇ ਸਮੇਂ ਵਿਦਿਆਰਥੀਆਂ ਲਈ ਖੇਡਾਂ ਤੇ ਹੋਰ ਮਨੋਰੰਜਕ ਮੁਕਾਬਲੇ ਕਰਵਾਏ ਜਾਂਦੇ ਹਨ। ਉਨ੍ਹਾਂ ਦਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜਿਕ ਸੇਵਾ ਨਾਲ ਜੋੜਨਾ, ਉਨ੍ਹਾਂ ਵਿੱਚ ਅਨੁਸ਼ਾਸਨ ਪੈਦਾ ਕਰਨਾ ਤੇ ਕਿਸੇ ਵੀ ਤਰ੍ਹਾਂ ਦੀਆਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਰੀਰਕ ਤੇ ਮਾਨਸਿਕ ਤੌਰ 'ਤੇ ਤਿਆਰ ਕਰਨਾ ਹੈ। ਕੈਂਪ ਦੀ ਸਫਲਤਾਪੂਰਵਕ ਸਮਾਪਤੀ 'ਤੇ ਵਿਦਿਆਰਥੀਆਂ ਨੂੰ ਸੂਬਾ ਪੱਧਰੀ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ।