ਹਾਈਕਿੰਗ-ਟਰੈਕਿੰਗ ਕੈਂਪ ਦਾ ਹਿੱਸਾ ਬਣੇ ਵਿਦਿਆਰਥੀ
ਐੱਨਐੱਸਐੱਸ ਵਲੰਟੀਅਰਾਂ ਵੱਲੋਂ ਹਾਈਕਿੰਗ-ਟਰੈਕਿੰਗ ਕੈਂਪ ’ਚ ਉਤਸ਼ਾਹ ਨਾਲ ਭਾਗੀਦਾਰੀ
Publish Date: Wed, 25 Mar 2026 09:21 PM (IST)
Updated Date: Wed, 25 Mar 2026 09:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਕੂਲ ਆਫ ਐਮੀਨੈਂਸ, ਲਾਡੋਵਾਲੀ ਰੋਡ ਜਲੰਧਰ ਦੇ ਐੱਨਐੱਸਐੱਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡਾਂ ਵਿਭਾਗ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਨਾਰਾ ’ਚ ਲਾਏ ਗਏ ਹਾਈਕਿੰਗ-ਟਰੈਕਿੰਗ ਕੈਂਪ ’ਚ ਭਾਗ ਲਿਆ ਗਿਆ। ਇਹ ਕੈਂਪ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ ਦੀ ਅਗਵਾਈ ਹੇਠ ਕਰਵਾਇਆ। ਕੈਂਪ ਦੌਰਾਨ ਵਲੰਟੀਅਰਾਂ ਨੇ ਵੱਖ-ਵੱਖ ਗਤੀਵਿਧੀਆਂ ’ਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਤੇ ਇਸ ਉਪਰਾਲੇ ਨੂੰ ਸਰਕਾਰ ਵੱਲੋਂ ਕੀਤੀ ਇਕ ਸ਼ਲਾਘਾਯੋਗ ਪਹਿਲ ਕਰਾਰ ਦਿੱਤਾ। ਸਕੂਲ ਵਾਪਸੀ ’ਤੇ ਪ੍ਰੋਗਰਾਮ ਅਫਸਰ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਨੂੰ ਸੁਚੱਜਾ ਜੀਵਨ ਜਿਉਣ ਤੇ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰਨ ਦੀ ਸਿੱਖ ਦਿੰਦੇ ਹਨ। ਉਨ੍ਹਾਂ ਕਿਹਾ ਕਿ ਐੱਨਐੱਸਐੱਸ ਵਲੰਟੀਅਰ ਸਮਾਜ ਸੇਵਾ ਦੀ ਭਾਵਨਾ ਨਾਲ ਜੁੜ ਕੇ ਸਮਾਜ ਨੂੰ ਸੁਧਾਰਨ ਲਈ ਪ੍ਰੇਰਿਤ ਹੁੰਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਯੋਗੇਸ਼ ਕੁਮਾਰ ਨੇ ਵੀ ਵਲੰਟੀਅਰਾਂ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਦੇ ਉਤਸ਼ਾਹ ਤੇ ਭਾਗੀਦਾਰੀ ਨੂੰ ਸਰਾਹਿਆ।