ਜ਼ਮੀਨੀ ਮਾਮਲੇ ’ਚ ਧੋਖਾਧੜੀ ਦੇ ਦੋਸ਼ ’ਚ ਨੰਬਰਦਾਰ ਗ੍ਰਿਫ਼ਤਾਰ
ਜਲੰਧਰ ਦੇ ਥਾਣਾ ਬਾਰਾਦਰੀ ਦੀ ਪੁਲਿਸ ਨੇ ਜ਼ਮੀਨੀ ਮਾਮਲੇ ’ਚ ਧੋਖਾਧੜੀ ਕਰਨ ਦੇ ਦੋਸ਼ ’ਚ ਇਕ ਨੰਬਰਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਰਸ਼ਨ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਸੋਮਵਾਰ ਨੂੰ ਤਹਿਸੀਲ ਕੰਪਲੈਕਸ ਤੋਂ ਗ੍ਰਿਫ਼ਤਾਰ ਕੀਤਾ।
Publish Date: Mon, 25 May 2026 11:05 PM (IST)
Updated Date: Mon, 25 May 2026 11:56 PM (IST)
ਜਾਸ, ਜਲੰਧਰ : ਜਲੰਧਰ ਦੇ ਥਾਣਾ ਬਾਰਾਦਰੀ ਦੀ ਪੁਲਿਸ ਨੇ ਜ਼ਮੀਨੀ ਮਾਮਲੇ ’ਚ ਧੋਖਾਧੜੀ ਕਰਨ ਦੇ ਦੋਸ਼ ’ਚ ਇਕ ਨੰਬਰਦਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਰਸ਼ਨ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਸੋਮਵਾਰ ਨੂੰ ਤਹਿਸੀਲ ਕੰਪਲੈਕਸ ਤੋਂ ਗ੍ਰਿਫ਼ਤਾਰ ਕੀਤਾ। ਇਸ ਮਾਮਲੇ ’ਚ ਪੁਲਿਸ ਹੁਣ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀ ਹੈ। ਥਾਣਾ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਦਰਸ਼ਨ ਕੁਮਾਰ ਇਕ ਜ਼ਮੀਨੀ ਵਿਵਾਦ ਨਾਲ ਜੁੜੇ ਮਾਮਲੇ ’ਚ ਅਦਾਲਤ ਵੱਲੋਂ ਲੁੜੀਂਦਾ ਸੀ। ਦੋਸ਼ ਹੈ ਕਿ ਉਸਨੇ ਜ਼ਮੀਨ ਸਬੰਧੀ ਮਾਮਲੇ ਵਿਚ ਗਵਾਹੀ ਦੇ ਕੇ ਕਥਿਤ ਤੌਰ 'ਤੇ ਧੋਖਾਧੜੀ ਕੀਤੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਉਸਖ਼ਿਲਾਫ਼ ਕਾਰਵਾਈ ਦੇ ਹੁਕਮ ਜਾਰੀ ਕੀਤੇ ਸਨ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਥਾਣਾ ਇੰਚਾਰਜ ਨੇ ਦੱਸਿਆ ਕਿ ਮੁਲਜ਼ਮਤ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਉਸ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਇਸ ਕਥਿਤ ਧੋਖਾਧੜੀ ’ਚ ਹੋਰ ਕੌਣ-ਕੌਣ ਲੋਕ ਸ਼ਾਮਲ ਸਨ। ਪੁਲਿਸ ਇਹ ਵੀ ਜਾਂਚ ਕਰ ਰਹੀ ਹੈ ਕਿ ਮਾਮਲੇ ’ਚ ਕਿਸੇ ਹੋਰ ਵਿਅਕਤੀ ਜਾਂ ਗਿਰੋਹ ਦੀ ਭੂਮਿਕਾ ਤਾਂ ਨਹੀਂ ਹੈ। ਇਸ ਸਮੇਂ ਪੁਲਿਸ ਮਾਮਲੇ ਨਾਲ ਜੁੜੇ ਦਸਤਾਵੇਜ਼ਾਂ ਤੇ ਹੋਰ ਰਿਕਾਰਡ ਦੀ ਜਾਂਚ ਵਿਚ ਲੱਗੀ ਹੋਈ ਹੈ।