ਨੰਬਰਦਾਰ ਹਰਕੰਵਲ ਸਿੰਘ ਸਨਮਾਨਿਤ
ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ
Publish Date: Fri, 30 Jan 2026 07:04 PM (IST)
Updated Date: Fri, 30 Jan 2026 07:07 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਸਮਾਗਮ ਮੌਕੇ ਸਰਕਾਰ ਵੱਲੋਂ ਨੰਬਰਦਾਰੀ ਦੀਆਂ ਬਿਹਤਰ ਸੇਵਾਵਾਂ ਦੇਣ ਲਈ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਿੰਡ ਮੁਧ ਦੇ ਹਰਕੰਵਲ ਸਿੰਘ ਮੁੱਧ ਨੂੰ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਗਿਆ। ਹਰਕੰਵਲ ਸਿੰਘ ਮੁੱਧ ਨੂੰ ਕੈਬਨਿਟ ਮੰਤਰੀ ਬਰਿੰਦਰ ਗੋਇਲ, ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਜੀ ਸੀਚੇਵਾਲ, ਡਿਪਟੀ ਕਮਿਸ਼ਨਰ ਡਾਕਟਰ ਹਿਮਾਸ਼ੂ ਅਗਰਵਾਲ ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ 77ਵੇਂ ਗਣਤੰਤਰ ਦਿਵਸ ਮੌਕੇ ਨੰਬਰਦਾਰ ਵਜੋਂ ਬਿਹਤਰ ਸੇਵਾਵਾਂ ਦੇਣ ਬਦਲੇ ਸਨਮਾਨਿਤ ਕੀਤਾ ਗਿਆ। ਹਰਕੰਵਲ ਸਿੰਘ ਮੁੱਧ ਨੇ ਉਨ੍ਹਾਂ ਨੂੰ ਸਨਮਾਨ ਦੇਣ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਮਾਨਦਾਰੀ ਨਾਲ ਸੇਵਾ ਨਿਭਾਉਂਦੇ ਰਹਿਣਗੇ। ਇਸ ਮੌਕੇ ਨੰਬਰਦਾਰ ਯੂਨੀਅਨ ਸਮਰਾ ਗਰੁੱਪ ਵੱਲੋਂ ਵੀ ਹਰਕੰਵਲ ਸਿੰਘ ਨੂੰ ਮੁਬਾਰਕਬਾਦ ਦਿੱਤੀ ਗਈ।