ਨੰਬਰਦਾਰ ਯੂਨੀਅਨ ਦੀ ਮੀਟਿੰਗ ਕੱਲ੍ਹ
ਨੰਬਰਦਾਰ ਯੂਨੀਅਨ ਦੀ ਮੀਟਿੰਗ ਸ਼ਨਿਚਰਵਾਰ 27 ਨੂੰ 11 ਵਜੇ - ਲਾਇਨ ਅਸ਼ੋਕ ਸੰਧੂ ਜ਼ਿਲ੍ਹਾ ਪ੍ਰਧਾਨ
Publish Date: Thu, 25 Dec 2025 07:47 PM (IST)
Updated Date: Fri, 26 Dec 2025 04:11 AM (IST)
ਤਜਿੰਦਰ ਕੁਮਾਰ, ਪੰਜਾਬੀ ਜਾਗਰਣ, ਨੂਰਮਹਿਲ/ਬਿਲਗਾ : ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ 27 ਦਸੰਬਰ, ਸ਼ਨਿਚਰਵਾਰ ਨੂੰ ਸਵੇਰੇ 11 ਵਜੇ ਜ਼ਿਲਾ ਹੈੱਡ ਆਫਿਸ, ਤਹਿਸੀਲ ਕੰਪਲੈਕਸ ਨੂਰਮਹਿਲ ਵਿਖੇ ਕਰਵਾਈ ਜਾਵੇਗੀ। ਇਸ ਮੀਟਿੰਗ ’ਚ ਸਾਲ 2025 ਦੌਰਾਨ ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਨਜ਼ਰਅੰਦਾਜ਼ ਕਰਨ, ਮਾਣ ਭੱਤਾ 5000 ਨਾ ਕਰਨ ਤੇ ਪਿਛਲੀਆਂ ਸਰਕਾਰਾਂ ਵੱਲੋਂ ਮਨਜ਼ੂਰ ਕੀਤਾ ਮਾਣ ਭੱਤਾ ਸਮੇਂ ਸਿਰ ਜਾਰੀ ਨਾ ਕਰਨ ਵਰਗੇ ਮੁੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੀਟਿੰਗ ਦੌਰਾਨ ਨੂਰਮਹਿਲ ’ਚ ਅਧੂਰੇ ਪਏ ਸਰਕਾਰੀ ਸਕੂਲ ਨੂੰ ਜਲਦ ਮੁਕੰਮਲ ਕਰਵਾਉਣ ਸਬੰਧੀ ਵੀ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨੰਬਰਦਾਰ ਸਾਹਿਬਾਨਾਂ ਤੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਸੁਝਾਅ ਵੀ ਮੰਗੇ ਜਾਣਗੇ, ਜਿਨ੍ਹਾਂ ਦੇ ਆਧਾਰ ’ਤੇ ਜਥੇਬੰਦੀ ਵੱਲੋਂ ਅਗਲੀ ਕਾਰਵਾਈ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਜ਼ਿਲ੍ਹਾ ਜਨਰਲ ਸਕੱਤਰ ਸੁਰਿੰਦਰ ਸਿੰਘ ਬੁਰਜਕੇਲਾ ਤੇ ਪ੍ਰੈੱਸ ਸਕੱਤਰ ਤਰਸੇਮ ਲਾਲ ਉੱਪਲ ਨੇ ਸਮੂਹ ਨੰਬਰਦਾਰਾਂ ਨੂੰ ਵਧ-ਚੜ੍ਹ ਕੇ ਮੀਟਿੰਗ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।