ਨੰਬਰਦਾਰ ਯੂਨੀਅਨ ਨਕੋਦਰ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ
ਨੰਬਰਦਾਰ ਯੂਨੀਅਨ ਨਕੋਦਰ ਵੱਲੋਂ ਆਪਣੀਆਂ ਮੰਗਾ ਸਬੰਧੀ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
Publish Date: Thu, 02 Apr 2026 09:01 PM (IST)
Updated Date: Thu, 02 Apr 2026 09:04 PM (IST)
ਅਵਤਾਰ ਰਾਣਾ, ਪੰਜਾਬੀ ਜਾਗਰਣ, ਮੱਲ੍ਹੀਆਂ ਕਲਾਂ : ਪੰਜਾਬ ਨੰਬਰਦਾਰ ਯੂਨੀਅਨ ਨਕੋਦਰ (643) ਵੱਲੋ ਨੰਬਰਦਾਰਾਂ ਦੀਆਂ ਕਾਫੀ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਦੇਵ ਲਾਲ ਸੰਧੂ ਤੇ ਨੰਬਰਦਾਰ ਯੂਨੀਅਨ ਜਲੰਧਰ ਦਿਹਾਤੀ ਦੇ ਪ੍ਰਧਾਨ ਹਰਕੰਵਲ ਸਿੰਘ ਮੁਧ ਦੀ ਅਗਵਾਈ ’ਚ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ’ਤੇ ਨੰਬਰਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਗੁਰਪਾਲ ਸਿੰਘ ਸਮਰਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੰਗ ਪੱਤਰ ’ਚ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ’ਚ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਜਲੰਧਰ ਤਹਿਸੀਲ-2 ਦੇ ਪ੍ਰਧਾਨ ਕੈਲਾਸ਼ ਕੁਮਾਰ, ਤਹਿਸੀਲ ਪ੍ਰਧਾਨ ਨਕੋਦਰ ਸੁਰਜੀਤ ਸਿੰਘ ਹੇਅਰ, ਨੰਬਰਦਾਰ ਰਤਨ ਰਾਏ ਨਕੋਦਰ, ਨੰਬਰਦਾਰ ਨਵਜੋਤ ਸਿੰਘ, ਨੰਬਰਦਾਰ ਜਰਨੈਲ ਸਿੰਘ, ਨੰਬਰਦਾਰ ਅਰਸ਼ਦੀਪ, ਨੰਬਰਦਾਰ ਇੰਦਰਜੀਤ ਸਿੰਘ, ਨੰਬਰਦਾਰ ਸੁਖਦੇਵ ਸਿੰਘ ਦਰਗਾਵਾਦ, ਨੰਬਰਦਾਰ ਚਰਨਜੀਤ ਸਿੰਘ ਮੁਖ ਬੁਲਾਰਾ ਪੰਜਾਬ, ਨੰਬਰਦਾਰ ਭਜਨ ਸਿੰਘ ਪ੍ਰਧਾਨ ਕਰਤਾਰਪੁਰ, ਨੰਬਰਦਾਰ ਹਰਨੇਕ ਸਿੰਘ ਲੋਹੀਆਂ ਤੇ ਹੋਰ ਵੀ ਨੰਬਰਦਾਰ ਮੌਜੂਦ ਸਨ।