ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ’ਚ ਨਰਸ ਡੇ ਮਨਾਇਆ
ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਨਰਸ ਡੇ ਮਨਾਇਆ
Publish Date: Tue, 12 May 2026 07:58 PM (IST)
Updated Date: Tue, 12 May 2026 08:00 PM (IST)
ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ, ਜਲੰਧਰ : ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਗੁਰੂ ਤੇਗ ਬਹਾਦਰ ਨਗਰ ’ਚ ਨਰਸ ਡੇ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਵੱਲੋਂ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਦੇ ਸਟਾਫ ਦਾ ਮੂੰਹ ਮਿੱਠਾ ਕਰਵਾਇਆ ਗਿਆ। ਕੰਵਲਜੀਤ ਸਿੰਘ ਉਬਰਾਏ ਅਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਅਰਦਾਸ ਕੀਤੀ ਗਈ ਕਿ ਹਸਪਤਾਲ ਦੀਆਂ ਨਰਸਾਂ ਤੇ ਸਟਾਫ ਇਸੇ ਤਰ੍ਹਾਂ ਮਰੀਜ਼ਾਂ ਦੀਆਂ ਸੇਵਾ ਕਰਦੇ ਰਹਿਣ ਤੇ ਪਰਮਾਤਮਾ ਇਨ੍ਹਾਂ ਨੂੰ ਤਰੱਕੀਆਂ ਬਖਸ਼ਣ। ਇਸ ਮੌਕੇ ਨਰਸ ਸਟਾਫ, ਮਨਜੀਤ ਸਿੰਘ, ਪਰਮਜੀਤ ਸਿੰਘ ਕਾਨਪੁਰੀ, ਹਰਜਿੰਦਰ ਸਿੰਘ ਆਦਿ ਮੌਜੂਦ ਸਨ।