ਮੁੱਖ ਸੇਵਾਦਾਰ ਉਬਰਾਏ ਤੇ ਸਰਪ੍ਰਸਤ ਮੱਕੜ ਨੇ ਰਸਮੀ ਤੌਰ ’ਤੇ ਸੰਭਾਲਿਆ ਚਾਰਜ
ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਗੁਰੂ
Publish Date: Sat, 03 Jan 2026 09:23 PM (IST)
Updated Date: Sat, 03 Jan 2026 09:26 PM (IST)

ਅਮਰਜੀਤ ਸਿੰਘ ਵੇਹਗਲ, ਪੰਜਾਬੀ ਜਾਗਰਣ ਜਲੰਧਰ : ਗੁਰਦੁਆਰਾ ਨੌਵੀਂ ਪਾਤਸ਼ਾਹੀ ਦੁੱਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਦੇ ਨਵ ਨਿਯੁਕਤ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ ਅਤੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ ਨੇ ਰਸਮੀ ਤੌਰ ਤੇ ਚਾਰਜ ਸੰਭਾਲ ਲਿਆ। ਇਸ ਮੌਕੇ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਤੌਰ ’ਤੇ ਪਾਠ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਉਪਰੰਤ ਕੰਵਲਜੀਤ ਸਿੰਘ ਸਕੱਤਰ, ਜੋਗਿੰਦਰ ਸਿੰਘ ਖਜ਼ਾਨਚੀ, ਮਨਜੀਤ ਸਿੰਘ ਠਕੁਰਾਲ ਸੀਨੀ. ਮੀਤ ਪ੍ਰਧਾਨ, ਪਰਮਜੀਤ ਸਿੰਘ ਕਾਨਪੁਰੀ ਮੀਤ ਪ੍ਰਧਾਨ, ਪਰਮਜੀਤ ਸਿੰਘ ਪਹਿਲਵਾਨ, ਭੁਪਿੰਦਰ ਸਿੰਘ ਭਿੰਦਾ ,ਰਵਿੰਦਰ ਸਿੰਘ ਖੁਰਾਣਾ, ਹਰਦੀਪ ਸਿੰਘ ਮੱਲੀ, ਹਰਜੀਤ ਸਿੰਘ ਕਾਹਲੋਂ, ਮਨਜੀਤ ਸਿੰਘ, ਹਰਜਿੰਦਰ ਸਿੰਘ, ਮਨਜੀਤ ਸਿੰਘ ਲੈਂਡਲਾਰਡ, ਹਰਜਿੰਦਰ ਸਿੰਘ ਲੈਨਲਾਰਡ, ਇਕਬਾਲ ਸਿੰਘ ਅਨੇਜਾ, ਸਰਬਜੀਤ ਸਿੰਘ ਬਰਾੜ, ਦਵਿੰਦਰ ਸਿੰਘ ਰਹੇਜਾ, ਪਰਮਿੰਦਰ ਸਿੰਘ ਉਬਰਾਏ, ਹਰਜੋਤ ਸਿੰਘ ਬਰਾੜ, ਸਤਜੋਤ ਸਿੰਘ ਬਰਾੜ, ਗੁਰਵਿੰਦਰ ਸਿੰਘ,ਰਵਿੰਦਰ ਸਿੰਘ ਬਵੇਜਾ, ਹਰਪਾਲ ਸਿੰਘ ਚੱਢਾ, ਨੌਜਵਾਨ ਸਭਾ ਦੇ ਗਗਨਦੀਪ ਸਿੰਘ ਗੱਗੀ ਪ੍ਰਧਾਨ, ਇਸਤਰੀ ਸਤਿਸੰਗ ਸੰਗ ਸਭਾ ਦੇ ਪ੍ਰਧਾਨ ਤੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ। ਇਸ ਮੌਕੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ ਤੇ ਸਰਪ੍ਰਸਤ ਜਸਵਿੰਦਰ ਸਿੰਘ ਮੱਕੜ ਨੇ ਕਿਹਾ ਕਿ ਉਹ ਪਹਿਲਾਂ ਦੀ ਤਰ੍ਹਾਂ ਤਨਦੇਹੀ ਨਾਲ ਸੇਵਾ ਨਿਭਾਉਂਣਗੇ।