- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
PM Modi ਤੇ ਸੰਤ ਨਿਰੰਜਨ ਦਾਸ ਖਿਲਾਫ਼ ਅਪਸ਼ਬਦ ਬੋਲਦਿਆਂ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਨੇ ਮਹਿਲਾ ਖਿਲਾਫ਼ ਰੋਸ ਪ੍ਰਗਟ ਕਰਦਿਆਂ ਥਾਣਾ ਆਦਮਪੁਰ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।

ਸੰਵਾਦ ਸਹਿਯੋਗੀ, ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਣ ਤੋਂ ਬਾਅਦ ਐਤਵਾਰ ਨੂੰ ਜੰਡੂਸਿੰਘਾ ਦੀ ਇਕ ਔਰਤ ਨੇ ਉਨ੍ਹਾਂ ਅਤੇ ਡੇਰਾ ਬੱਲਾਂ ਦੇ ਸੰਤ ਨਿਰੰਜਨ ਦਾਸ ਖਿਲਾਫ਼ ਅਪਸ਼ਬਦ ਬੋਲਦਿਆਂ ਇਕ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ। ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਨੇ ਮਹਿਲਾ ਖਿਲਾਫ਼ ਰੋਸ ਪ੍ਰਗਟ ਕਰਦਿਆਂ ਥਾਣਾ ਆਦਮਪੁਰ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਜੰਡੂਸਿੰਘਾ ਦੇ ਰਹਿਣ ਵਾਲੇ ਪੰਚ ਜੋਗਿੰਦਰ ਪਾਲ ਸਿੰਘ, ਸੰਨੀ ਜੱਸਲ, ਬਲਵੀਰ ਕੁਮਾਰ ਅਤੇ ਰਣਜੀਤ ਚੋਪੜਾ ਨੇ ਦੱਸਿਆ ਕਿ ਐਤਵਾਰ ਸ਼ਾਮ ਡੇਰਾ ਸੱਚਖੰਡ ਬੱਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਤਮਸਤਕ ਹੋਏ ਸਨ, ਜਿਸ ਨੂੰ ਲੈ ਕੇ ਜੰਡੂਸਿੰਘਾ ਦੀ ਰਹਿਣ ਵਾਲੀ ਹਰਪ੍ਰੀਤ ਨੇ ਸੰਤ ਨਿਰੰਜਨ ਦਾਸ ਅਤੇ ਪ੍ਰਧਾਨ ਮੰਤਰੀ ਮੋਦੀ ਬਾਰੇ ਅਪਸ਼ਬਦ ਬੋਲਦਿਆਂ ਵੀਡੀਓ ਬਣਾ ਕੇ ਸਟੇਟਸ ਵਿੱਚ ਅਪਲੋਡ ਕਰ ਦਿੱਤੀ।