24 ਅਕਤੂਬਰ ਨੂੰ ਸਕੂਲਾਂ-ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ!
24 ਅਕਤੂਬਰ ਨੂੰ ਜਲੰਧਰ ’ਚ ਸਕੂਲਾਂ-ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Publish Date: Fri, 16 Oct 2026 05:58 PM (IST)
Updated Date: Fri, 16 Oct 2026 06:18 PM (IST)
ਜਲੰਧਰ : 24 ਅਕਤੂਬਰ ਨੂੰ ਜਲੰਧਰ ’ਚ ਸਕੂਲਾਂ-ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਪਵਿੱਤਰ ਮੌਕੇ 24 ਅਕਤੂਬਰ ਨੂੰ ਜਲੰਧਰ ਸ਼ਹਿਰ ’ਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਤੇ ਸ਼ੋਭਾ ਯਾਤਰਾ ਸਮੇਂ ਆਮ ਲੋਕਾਂ ਦੀ ਸਹੂਲਤ ਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚੱਲਦਾ ਰੱਖਣ ਲਈ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਅਧੀਨ ਆਉਂਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਤੇ ਆਈ.ਟੀ.ਆਈਜ਼ ’ਚ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ।