ਓ ਐਂਡ ਐੱਮ ਸੀਵਰੇਜ ਦੀ ਸਮੱਸਿਆ ਹੱਲ ਕਰੇ : ਮੇਅਰ
ਓਐਂਡਐਮ 85 ਵਾਰਡਾਂ ਦੇ ਸੀਵਰੇਜ ਦੀ ਸਮੱਸਿਆ ਨੂੰ ਹਰ ਕੀਮਤ ਤੇ ਹੱਲ ਕਰੇ, ਮੇਅਰ
Publish Date: Wed, 18 Mar 2026 07:32 PM (IST)
Updated Date: Wed, 18 Mar 2026 07:34 PM (IST)
ਪੰਜਾਬੀ ਜਾਗਰਣ ਪ੍ਰਤੀਨਿਧ, ਜਲੰਧਰ
ਨਗਰ ਨਿਗਮ ਦੀ ਓਐਂਡਐੱਮ ਬ੍ਰਾਂਚ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸ਼ਹਿਰ ਦੇ 85 ਵਾਰਡਾਂ ’ਚ ਸੀਵਰੇਜ ਦੀ ਸਮੱਸਿਆ ਦਾ ਸਥਾਈ ਹੱਲ ਕਰਕੇ ਲੋਕਾਂ ਨੂੰ ਰਾਹਤ ਦਿਵਾਏ। ਬੁੱਧਵਾਰ ਨੂੰ ਨਗਰ ਨਿਗਮ ਦੀ ਓਐਂਡਐੱਮ ਬ੍ਰਾਂਚ ਦੇ ਅਧਿਕਾਰੀਆਂ ਨਾਲ ਮੇਅਰ ਨੇ ਮੀਟਿੰਗ ਕੀਤੀ ਤੇ ਇਸ ਦੌਰਾਨ ਕਮਿਸ਼ਨਰ ਸੰਦੀਪ ਰਿਸ਼ੀ, ਸੀਨੀਅਰ ਡਿਪਟੀ ਬਲਬੀਰ ਸਿੰਘ ਬਿੱਟੂ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ, ਐੱਸਈ ਜਸਪਾਲ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਆ ਰਹੀ ਸੀਵਰੇਜ ਦੀ ਸਮੱਸਿਆ ਤੋਂ ਨਿਜ਼ਾਤ ਦੁਆਉਣ ਲਈ ਜੰਗੀ ਪੱਧਰ ’ਤੇ ਕੰਮ ਕਰਨ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਕਾਲੋਨੀਆਂ, ਮੁਹੱਲਿਆਂ ਜਾਂ ਬਾਜ਼ਾਰਾਂ ’ਚ ਕਿਤੇ ਵੀ ਸੀਵਰੇਜ ਦੀ ਸਮੱਸਿਆ ਦੀ ਸ਼ਿਕਾਇਤ ਆਉਂਦੀ ਹੈ ਤਾਂ ਉਸ ਦਾ ਫੌਰੀ ਨਿਬੇੜਾ ਕੀਤਾ ਜਾਵੇ।