ਸਰਕਾਰ ਗੁਆ ਚੁੱਕੀ ਕਾਨੂੰਨ ਵਿਵਸਥਾ 'ਤੇ ਕੰਟਰੋਲ : ਪਰਗਟ ਸਿੰਘ
ਮੁੱਖ ਮੰਤਰੀ ਵਿਦੇਸ਼ੀ ਦੌਰਿਆਂ 'ਤੇ, ਪੰਜਾਬ ਸਰਕਾਰ ਗੁਆ ਚੁੱਕੀ ਕਾਨੂੰਨ ਵਿਵਸਥਾ 'ਤੇ ਕੰਟਰੋਲ : ਪਰਗਟ ਸਿੰਘ
Publish Date: Thu, 11 Dec 2025 07:12 PM (IST)
Updated Date: Thu, 11 Dec 2025 07:15 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਸਾਬਕਾ ਸਿੱਖਿਆ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪੰਜਾਬ ’ਚ ਕਾਨੂੰਨ ਵਿਵਸਥਾ ਤੇ ਕੋਈ ਕੰਟਰੋਲ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਘਰੇਲੂ ਤੇ ਵਿਦੇਸ਼ੀ ਦੌਰਿਆਂ ਤੇ ਰੁੱਝੇ ਹੋਏ ਹਨ। ਉਨ੍ਹਾਂ ਨੂੰ ਵਿਦੇਸ਼ੀ ਦੌਰੇ ਟਾਲਣੇ ਚਾਹੀਦੇ ਹਨ ਤੇ ਪਹਿਲਾਂ ਪੰਜਾਬ ਦੀ ਸਥਿਤੀ ਤੇ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਡਰ ’ਚ ਜੀਅ ਰਹੇ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲ ਸਕੇ। ਪਰਗਟ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਵੀ ਲੋਕਤੰਤਰ ਨੂੰ ਮਾਰਨ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਚੋਣਾਂ ਨੂੰ ਪਾਰਦਰਸ਼ੀ ਤੇ ਨਿਰਪੱਖ ਬਣਾਉਣ ਦੀ ਬਜਾਏ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਪਰਗਟ ਸਿੰਘ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਦਾ ਅੰਤ ਸ਼ੁਰੂ ਹੋ ਗਿਆ ਹੈ। ਪੰਜਾਬ ’ਚ ਵਿਗੜਦੇ ਹਾਲਾਤ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਨਾਲ ਵਿਸ਼ਵਾਸਘਾਤ ਨੂੰ ਦੇਖਦੇ ਹੋਏ ਲੋਕ ਜਲਦੀ ਹੀ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ।