ਅਕਾਲ ਅਕੈਡਮੀ ਖਿੱਚੀਪੁਰ ’ਚ ਮਨਾਇਆ ਧਰਤੀ ਦਿਵਸ
ਧਰਤੀ ਦਿਵਸ ਮੌਕੇ ਅਕਾਲ ਅਕੈਡਮੀ ਖਿੱਚੀਪੁਰ ’ਚ ਵਾਤਾਵਰਨ ਜਾਗਰੂਕਤਾ ਕਾਰਜਕ੍ਰਮ ਧੂਮਧਾਮ ਨਾਲ ਮਨਾਇਆ
Publish Date: Wed, 22 Apr 2026 08:46 PM (IST)
Updated Date: Wed, 22 Apr 2026 08:49 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜਲੰਧਰ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਖਿੱਚੀਪੁਰ ’ਚ 22 ਅਪ੍ਰੈਲ ਨੂੰ ਧਰਤੀ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਵਾਤਾਵਰਣ ਦੀ ਸੁਰੱਖਿਆ ਸਬੰਧੀ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਰੁੱਖ ਲਗਾਉਣ ਦੀ ਮੁਹਿੰਮ ’ਚ ਹਿੱਸਾ ਲਿਆ। ਇਸ ਦੇ ਨਾਲ ਹੀ ਪੋਸਟਰ ਬਣਾਉਣ ਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਸਕੂਲ ਦੇ ਪ੍ਰਿੰਸੀਪਲ ਗੁਰਿੰਦਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਜੋਕੇ ਸਮੇਂ ’ਚ ਵਧ ਰਹੇ ਪ੍ਰਦੂਸ਼ਣ, ਜੰਗਲਾਂ ਦੀ ਕਟਾਈ ਤੇ ਪਾਣੀ ਦੀ ਘਾਟ ਕਾਰਨ ਧਰਤੀ ਖਤਰੇ ’ਚ ਹੈ। ਇਸ ਲਈ ਸਾਨੂੰ ਛੋਟੇ-ਛੋਟੇ ਕਦਮ ਚੁੱਕ ਕੇ ਪ੍ਰਕਿਰਤੀ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ’ਚ ਵਾਤਾਵਰਣ-ਮਿੱਤਰ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਧਰਤੀ ਦਿਵਸ ਦੇ ਮੌਕੇ ’ਤੇ ਅਕਾਲ ਅਕੈਡਮੀ ਖਿੱਚੀਪੁਰ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਾਬਿਲ-ਏ-ਤਾਰੀਫ਼ ਯਤਨ ਕੀਤੇ ਗਏ।