ਸੰਗਤਾਂ ਦਾ ਜੱਥਾ ਦੇਹਰਾ ਬਾਬਾ ਵਡਭਾਗ ਸਿੰਘ ਲਈ ਰਵਾਨਾ
ਹੋਲੇ ਮਹੱਲੇ ਮੌਕੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਤੋਂ ਸੰਗਤਾਂ ਦਾ ਵਿਸ਼ਾਲ ਜੱਥਾ ਦੇਹਰਾ ਬਾਬਾ ਵਡਭਾਗ ਸਿੰਘ ਲਈ ਰਵਾਨਾ
Publish Date: Tue, 24 Feb 2026 07:18 PM (IST)
Updated Date: Tue, 24 Feb 2026 07:22 PM (IST)
ਅਜੇ ਸਿੰਘ ਨਾਗੀ, ਪੰਜਾਬੀ ਜਾਗਰਣ, ਫਿਲੌਰ : ਹੋਲੇ ਮਹੱਲੇ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਦੁਆਬਾ ਖੇਤਰ ਦੇ ਇਤਿਹਾਸਕ ਤੇ ਧਾਰਮਿਕ ਅਸਥਾਨ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸ੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਨੰਗਲ ਬੇਟ ਆਲੋਵਾਲ ਤੋਂ ਸੰਗਤਾਂ ਦਾ ਵਿਸ਼ਾਲ ਜੱਥਾ ਦੇਹਰਾ ਬਾਬਾ ਵਡਭਾਗ ਸਿੰਘ (ਹਿਮਾਚਲ ਪ੍ਰਦੇਸ਼) ਲਈ ਰਵਾਨਾ ਹੋਇਆ। ਇਸ ਮੌਕੇ ਸ੍ਰੀਮਾਨ ਸੰਤ ਬਾਬਾ ਜਰਨੈਲ ਸਿੰਘ ਤੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਅਰਦਾਸ ਉਪਰੰਤ ਪਾਲਕੀ ਸਾਹਿਬ, ਰਾਸ਼ਨ ਦੀਆਂ ਗੱਡੀਆਂ ਤੇ ਸੰਗਤਾਂ ਦਾ ਜੱਥਾ ਬੱਸਾਂ ਰਾਹੀਂ ਰਵਾਨਾ ਕੀਤਾ ਗਿਆ। ਰਵਾਨਗੀ ਤੋਂ ਪਹਿਲਾਂ ਬਾਬਾ ਸੁਖਵਿੰਦਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਹੋਲੇ ਦੇ ਮੌਕੇ ਉੱਥੇ ਪਾਠਾਂ ਦੀਆਂ ਲੜੀਆਂ ਆਰੰਭ ਕੀਤੀਆਂ ਜਾਣਗੀਆਂ ਤੇ ਕੀਰਤਨ ਦਰਬਾਰ ਸਜਾਏ ਜਾਣਗੇ। ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਰਸਭਿੰਨੀ ਗੁਰਬਾਣੀ ਨਾਲ ਨਿਹਾਲ ਕਰਨਗੇ। ਇਸ ਮੌਕੇ ਬੀਬੀ ਕਰਮਜੀਤ ਕੌਰ ਸੰਧੂ, ਭਾਈ ਦਾਰਾ ਸਿੰਘ, ਡਾ. ਅਮਰਜੋਤ ਸਿੰਘ ਸੰਧੂ, ਗੁਰਮੇਲ ਸਿੰਘ, ਬਲਦੇਵ ਸਿੰਘ, ਅਮਨਦੀਪ ਕੌਰ ਸੰਧੂ (ਕੈਨੇਡਾ), ਗੁਰਮੀਤ ਸਿੰਘ ਨੰਬਰਦਾਰ ਆਲੋਵਾਲ ਸਮੇਤ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।