ਰੁਪਾਣਾ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਤਰਸੇਮ ਰੁਪਾਣਾ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ
Publish Date: Mon, 26 Oct 2026 06:47 PM (IST)
Updated Date: Tue, 27 Oct 2026 04:01 AM (IST)
ਕਿਹਾ- ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਸੇਵਾ ਦੇ ਕਾਰਜ ਕਰਨੇ ਚਾਹੀਦੇ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਲੌਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਫਿਲੌਰ ਦੇ ਭਗਵਾਨ ਵਾਲਮੀਕਿ ਮੰਦਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਭਾਜਪਾ ਵਿਮੁਕਤ ਜਾਤੀਆਂ ਪੰਜਾਬ ਦੇ ਪ੍ਰਧਾਨ ਤਰਸੇਮ ਰੁਪਾਣਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਭਗਵਾਨ ਵਾਲਮੀਕਿ ਜੀ ਦੇ ਚਰਨਾਂ ’ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਤਰਸੇਮ ਰੁਪਾਣਾ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀਆਂ ਦੇਸ਼-ਵਿਦੇਸ਼ ’ਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਮਾਰਗ ਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਦੀ ਭਲਾਈ ਲਈ ਵੱਧ-ਚੜ੍ਹ ਕੇ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਹਾਨ ਧਾਰਮਿਕ ਸ਼ਖ਼ਸੀਅਤਾਂ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਾ, ਪਿਆਰ, ਸਦਭਾਵਨਾ ਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਤੇ ਸਮਾਜ ’ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਪਾਉਣ।