ਨਸ਼ੀਲੀਆਂ ਗੋਲੀਆਂ ਸਮੇਤ ਕਾਬੂ
Publish Date:Sun, 21 Jul 2019 09:11 PM (IST)

ਪਿ੍ਰੰਸ ਅਰੋੜਾ, ਨੂਰਮਹਿਲ : ਥਾਣਾ ਨੂਰਮਹਿਲ ਪੁਲਿਸ ਨੇ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਪ੍ਰਰਾਪਤ ਕੀਤੀ ਹੈ। ਥਾਣਾ ਮੁੱਖ ਅਫਸਰ ਹਰਦੀਪ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਗਸ਼ਤ ਦੌਰਾਨ ਸੁੰਨੜ ਕਲਾਂ ਚੌਕ ਨੇੜੇ ਇੱਟਾਂ ਵਾਲੇ ਭੱਠੇ ਕੋਲ ਪੁੱਜੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਨੂੰ ਦੇਖ ਕੇ ਇਕਦਮ ਪਿੱਛੇ ਮੁੜਨ ਲੱਗਾ ਤੇ ਉਸ ਨੇ ਆਪਣੀ ਜੇਬ 'ਚੋਂ ਇਕ ਲਿਫ਼ਾਫ਼ਾ ਕੱਢ ਕੇ ਸੁੱਟ ਦਿੱਤਾ। ਉਕਤ ਨੌਜਵਾਨ ਨੂੰ ਪੁਲਿਸ ਨੇ ਕਾਬੂ ਕਰ ਲਿਆ ਜਿਸ ਦੀ ਪਛਾਣ ਧੀਰਜ ਉਰਫ਼ ਕਾਲਾ ਵਾਸੀ ਪਾਸਲਾ ਵਜੋਂ ਹੋਈ। ਜਦੋਂ ਉਸ ਸੁੱਟੇ ਗਏ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 140 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
