ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ
ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇੱਕ ਕਾਬੂ
Publish Date: Fri, 02 Jan 2026 07:07 PM (IST)
Updated Date: Fri, 02 Jan 2026 07:11 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ : ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਮੋਹਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਨੌਜਵਾਨ ਮਹਿੰਦੀ ਸਾਈਡ ਵਾਲੀ ਗਲੀ ਕੋਲ ਖੜ੍ਹਾ ਕਿਸੇ ਗਾਹਕ ਦੀ ਉਡੀਕ ’ਚ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਏਐੱਸਆਈ ਗੁਲਜਾਰ ਸਿੰਘ ਨੇ ਦੱਸੀ ਹੋਈ ਥਾਂ ’ਤੇ ਛਾਪਾਮਾਰੀ ਕਰ ਕੇ ਰਾਜੇਸ਼ ਕੁਮਾਰ ਉਰਫ ਸਾਬੀ ਵਾਸੀ ਭਾਰਗੋ ਕੈਂਪ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬਾਂ ’ਚੋਂ 200 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫੜੇ ਗਏ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।