ਪਲਾਸਟਿਕ ਡੋਰ ਦੇ ਗੱਟੂਆਂ ਸਮੇਤ ਕਾਬੂ
ਪਲਾਸਟਿਕ ਡੋਰ ਦੇ ਗੱਟੂਆਂ ਸਮੇਤ ਇਕ ਕਾਬੂ
Publish Date: Tue, 13 Jan 2026 06:32 PM (IST)
Updated Date: Tue, 13 Jan 2026 06:33 PM (IST)
ਰਾਕੇਸ਼ ਗਾਂਧੀ, ਪੰਜਾਬੀ ਜਾਗਰਣ, ਜਲੰਧਰ-ਥਾਣਾ ਨੰਬਰ ਤਿੰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਡੋਰ ਦੇ ਪੰਜ ਗੱਟੂ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਨੰਬਰ ਤਿੰਨ ਦੇ ਏਐਸਆਈ ਸਤਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਮੋਰੀਆ ਪੁੱਲ ਲਾਗੇ ਨਾਕਾਬੰਦੀ ਕੀਤੀ ਹੋਈ ਸੀ ਇਸ ਦੌਰਾਨ ਨਾਕੇ ਤੋਂ ਪੈਦਲ ਲੰਘ ਰਹੇ ਇੱਕ ਨੌਜਵਾਨ ਜਿਸ ਦੇ ਹੱਥ ਵਿੱਚ ਇੱਕ ਬੈਗ ਸੀ ਆਉਂਦਾ ਹੋਇਆ ਦਿਖਾਈ ਦਿੱਤਾ। ਜਦ ਉਸ ਨੌਜਵਾਨ ਨੇ ਪੁਲਿਸ ਨਾਕਾ ਦੇਖਿਆ ਤਾਂ ਯੱਕ ਦਮ ਘਬਰਾ ਗਿਆ ਅਤੇ ਪਿਛਾਂਹ ਮੁੜਨ ਲੱਗਾ। ਸ਼ੱਕ ਪੈਣ ’ਤੇ ਏਐੱਸਆਈ ਸਤਵਿੰਦਰ ਸਿੰਘ ਨੇ ਉਸ ਦਾ ਪਿੱਛਾ ਕਰਕੇ ਉਸ ਨੂੰ ਕੁਝ ਦੂਰੀ ਤੋਂ ਹੀ ਕਾਬੂ ਕਰ ਲਿਆ। ਜਦ ਪੁਲਿਸ ਪਾਰਟੀ ਨੇ ਉਸ ਦਾ ਨਾਂ ਪੁੱਛਿਆ ਤਾਂ ਉਸਨੇ ਆਪਣਾ ਨਾਮ ਸਰਬਜੀਤ ਸਿੰਘ ਸੋਢੀ ਵਾਸੀ ਸੁਲਤਾਨਪੁਰ ਲੋਧੀ ਜ਼ਿਲਾ ਕਪੂਰਥਲਾ ਦੱਸਿਆ। ਜਦੋਂ ਪਿਛਾਂਹ ਮੁੜਨ ਦਾ ਕਾਰਨ ਪੁੱਛਿਆ ਗਿਆ ਤਾਂ ਢੁੱਕਵਾਂ ਜਵਾਬ ਨਹੀਂ ਦੇ ਸਕਿਆ। ਜਦ ਪੁਲਿਸ ਪਾਰਟੀ ਨੇ ਉਸ ਦੇ ਹੱਥ ਵਿੱਚ ਫੜੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿੱਚ ਪਾਬੰਦੀਸ਼ੁਦਾ ਪਲਾਸਟਿਕ ਡੋਰ ਦੇ ਪੰਜ ਗੱਟੂ ਬਰਾਮਦ ਹੋਏ, ਜਿਸ ’ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਏਐੱਸਆਈ ਸਤਵਿੰਦਰ ਸਿੰਘ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਖਿਲਾਫ ਧਾਰਾ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।