ਹੰਸ ਰਾਜ ਪ੍ਰਰੀਤ, ਜੰਡਿਆਲਾ ਮੰਜਕੀ : ਥਾਣਾ ਸਦਰ ਜਲੰਧਰ ਅਧੀਨ ਆਉਂਦੀ ਪੁਲਿਸ ਚੌਕੀ ਜੰਡਿਆਲਾ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਸਦਰ ਜਲੰਧਰ ਦੇ ਮੁਖੀ ਇੰਸਪੈਕਟਰ ਸੁਲੱਖਣ ਸਿੰਘ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਪੁਲਿਸ ਚੌਕੀ ਜੰਡਿਆਲਾ ਦੇ ਇੰਚਾਰਜ ਬਲਵੀਰ ਚੰਦ ਵੱਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਨਕੋਦਰ ਵਾਲੀ ਸੜਕ ਤੋਂ ਆ ਰਹੇ ਮੋਟਰਸਾਈਕਲ ਨੰਬਰ ਪੀਬੀ37ਐੱਚ1876 'ਤੇ ਸਵਾਰ ਵਿਅਕਤੀ ਨੂੰ ਰੋਕਿਆ ਗਿਆ। ਉਸ ਦੀ ਤਲਾਸ਼ੀ ਲੈਣ 'ਤੇ ਇਕ ਪਲਾਸਟਿਕ ਦੇ ਬੋਰੇ ਵਿਚੋਂ 36 ਬੋਤਲਾਂ ਹਾਈ ਸਪੀਡ ਵਿਸਕੀ ਚੰਡੀਗੜ੍ਹ ਮਾਰਕਾ ਬਰਾਮਦ ਹੋਈਆਂ। ਪੁਲਿਸ ਕਾਬੂ ਕੀਤੇ ਵਿਅਕਤੀ ਜਸਵੀਰ ਵਾਸੀ ਨਵੀਂ ਆਬਾਦੀ, ਜੰਡਿਆਲਾ ਮੰਜਕੀ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।