ਹੰਸ ਰਾਜ ਪ੍ਰਰੀਤ, ਜੰਡਿਆਲਾ ਮੰਜਕੀ : ਪੁਲਿਸ ਚੌਕੀ ਜੰਡਿਆਲਾ ਦੇ ਕਰਮਚਾਰੀਆਂ ਨੇ ਇਕ ਵਿਅਕਤੀ ਨੂੰ ਤਿੰਨ ਕਿੱਲੋ ਡੋਡੇ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਇੰਚਾਰਜ ਜਸਵੀਰ ਚੰਦ ਨੇ ਦੱਸਿਆ ਕਿ ਸਥਾਨਕ ਜੰਡਿਆਲਾ ਜਲੰਧਰ ਰੋਡ 'ਤੇ ਥਾਬਲਕੇ ਵਾਲੀ ਪੁਲੀ ਉੱਪਰ ਪੁਲਿਸ ਵੱਲੋਂ ਲਾਏ ਗਏ ਨਾਕੇ ਦੌਰਾਨ ਇਕ ਵਿਅਕਤੀ ਜੰਡਿਆਲਾ ਵੱਲ ਨੂੰ ਆ ਰਿਹਾ ਸੀ, ਜਿਸ ਨੇ ਪੁਲਿਸ ਦਾ ਨਾਕਾ ਦੇਖ ਕੇ ਕਾਹਲੀ ਨਾਲ ਵਾਪਸ ਮੁੜਨਾ ਚਾਹਿਆ ਪਰ ਮੋਟਰਸਾਈਕਲ ਮੋੜਦੇ ਸਮੇਂ ਮੋਟਰਸਾਈਕਲ ਦੀ ਟੈਂਕੀ ਤੇ ਰੱਖਿਆ ਇਕ ਚਿੱਟੇ ਰੰਗ ਦਾ ਲਿਫ਼ਾਫ਼ਾ ਹੇਠਾਂ ਡਿੱਗ ਪਿਆ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਡੋਡੇ ਚੂਰਾ ਪੋਸਤ ਬਰਾਮਦ ਹੋਇਆ। ਫੜੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਜਾ ਵਾਸੀ ਕਸਬਾ ਮੁਹੱਲਾ ਮਹਿਤਪੁਰ ਵਜੋਂ ਹੋਈ ਹੈ। ਪੁਲਿਸ ਮੁਲਾਜ਼ਮਾਂ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।